Site icon TheUnmute.com

ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ

Kuldeep Singh Dhaliwal

ਨਵਾਂਸ਼ਹਿਰ / ਬਲਾਚੌਰ , 15 ਅਗਸਤ 2023: ਐਨ.ਆਰ.ਆਈ. ਅਫੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal)  ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਪੁੱਜੇ। ਆਈ.ਟੀ.ਆਈ ਗਰਾਊਂਡ ਵਿਖੇ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਡਾ ਅਖਿਲ ਚੌਧਰੀ ਵੀ ਮੌਜੂਦ ਸਨ।

ਉਨ੍ਹਾਂ ਇਸ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ।

ਉਨ੍ਹਾਂ (Kuldeep Singh Dhaliwal) ਕਿਹਾ ਕਿ ਸਾਡੀ ਸਰਕਾਰ ਵਲੋਂ ਪਿਛਲੇ ਇਕ ਸਾਲ ਦੇ ਦੌਰਾਨ 30 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਿਹਤ ਸੇਵਾਵਾਂ ਦੇਣ ਲਈ 583 ਆਮ ਆਦਮੀ ਚੱਲ ਰਹੇ ਹਨ ਅਤੇ 75 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ।ਉਨ੍ਹਾਂ ਨੇ ਸਰਕਾਰ ਵਲੋਂ ਪਿੱਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਉਪਲਬੱਧਦੀਆਂ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 28 ਤੋਂ 30 ਸਤੱਬਰ ਤੱਕ ਖਟਕੜ ਕਲਾਂ ਵਿਖੇ ਇਨਕਲਾਬ ਫੈਸਟੀਵਲ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਭਾਰੀ ਸੰਖਿਆ ਦੇ ਵਿੱਚ ਲੋਕ ਇਕੱਠੇ ਹੋਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਸਮਾਗਮ ਦੌਰਾਨ ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ਦੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਦੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਸਕੂਲਾਂ ਦੇ 2000 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਮੌਕੇ ਪਰੇਡ, ਪੀ ਟੀ ਸ਼ੋਅ ਤੇ ਸਭਿਆਚਾਰਕ ਪ੍ਰੋਗਰਾਮ ’ਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵਿਭਾਗਾਂ ਵੱਲੋਂ ਲੋਕ ਜਾਗਰੂਕਤਾ ਲਈ ਕੱਢੀਆਂ ਗਈਆਂ ਝਾਕੀਆਂ ਵੀ ਮਾਰਚ ਪਾਸਟ ਦਾ ਹਿੱਸਾ ਸਨ।

ਸਮਾਗਮ ਦੌਰਾਨ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ, ਐਮ ਐਲ ਏ ਨਵਾਂਸ਼ਹਿਰ ਡਾ. ਨਛੱਤਰ ਪਾਲ, ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਪ੍ਰਧਾਨ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ, ਗਗਨ ਅਗਨੀਹੋਰਤੀ ਚੇਅਰਮੈਨ ਮਾਰਕਿਟ ਕਮੇਟੀ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਹਰਜੋਤ ਕੌਰ, ਰਾਜਦੀਪ ਸ਼ਰਮਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਵਨੀਤ ਜਾਡਲਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸਮੇਤ ਵੱਡੀ ਗਿਣਤੀ ’ਚ ਜ਼ਿਲ੍ਹੇ ਦੇ ਅਧਿਕਾਰੀ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਤਰੀ ਸਾਹਿਬ ਦੀ ਸਿਫ਼ਾਰਸ਼ ’ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ 16 ਅਗਸਤ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ।

 

Exit mobile version