Site icon TheUnmute.com

ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਨਲਾਈਨ NRI ਮਿਲਣੀ ‘ਚ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ

Online NRI Milni

ਚੰਡੀਗੜ੍ਹ, 03 ਜਨਵਰੀ 2025: Online NRI Milni: ਪੰਜਾਬ ਸਰਕਾਰ ਨੇ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਆਨਲਾਈਨ ਐਨਆਰਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਸੂਬਾ ਸਰਕਾਰ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਵੱਲੋਂ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਦਾ ਤੁਰੰਤ ਹੱਲ ਮੁਹੱਈਆ ਕਰਵਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ 100 ਤੋਂ ਵੱਧ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ | ਇਸ ਦੌਰਾਨ ਸਬੰਧਿਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ |

ਮੰਤਰੀ ਨੇ ਦੱਸਿਆ ਕਿ ਅੱਜ ਮਿਲੀਆਂ ਸ਼ਿਕਾਇਤਾਂ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ, ਜਰਮਨੀ, ਆਸਟਰੀਆ, ਇਟਲੀ ਅਤੇ ਅਫਰੀਕਾ ‘ਚ ਵਸੇ ਪੰਜਾਬੀਆਂ ਨਾਲ ਸਬੰਧਤ ਸਨ, ਜਿਨ੍ਹਾਂ ‘ਚ ਜਾਇਦਾਦ ਦੇ ਝਗੜੇ, ਨਾਜਾਇਜ਼ ਕਬਜ਼ੇ ਅਤੇ ਵਿਆਹ ਨਾਲ ਸਬੰਧਤ ਮਾਮਲੇ ਸ਼ਾਮਲ ਹਨ।

ਇਹ ਦੂਜੀ ਮਿਲਣੀ (Online NRI Milni) ਅੱਜ ਸਵੇਰੇ 11:00 ਵਜੇ ਹੋਈ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਛੇਤੀ ਕਰੇਗੀ । ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਰ ਮਹੀਨੇ ਦੇ ਪਹਿਲੇ ਹਫ਼ਤੇ ਆਨਲਾਈਨ ਮਿਲਣੀ ਕਰਵਾਈ ਜਾਵੇਗੀ |

ਮੰਤਰੀ ਧਾਲੀਵਾਲ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

Read More: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦਾ ਯੂ-ਟਿਊਬ ਚੈਨਲ ਅਤੇ ਫੇਸਬੁੱਕ ਪੇਜ ਲਾਂਚ

Exit mobile version