Site icon TheUnmute.com

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚਕ ਵੱਲੋਂ PM ਮੋਦੀ ਦੇ ਮਾਤਾ ਹੀਰਾਬੇਨ ਮੋਦੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Lal Chand Kataruchak

ਚੰਡੀਗੜ੍ਹ 30 ਦਸੰਬਰ 2022: ਵਣ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾਬੇਨ ਮੋਦੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਹਨਾਂ ਦਾ ਅੱਜ ਸਵੇਰੇ ਅਹਿਮਦਾਬਾਦ ਵਿਖੇ ਦੇਹਾਂਤ ਹੋ ਗਿਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੰਤਰੀ ਨੇ ਕਿਹਾ ਕਿ ਮਾਂ ਦਾ ਸਦਾ ਲਈ ਵਿਛੜ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Exit mobile version