ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜਲੰਧਰ ‘ਚ ਸਰਬ ਭਾਰਤੀ ਸਹਿਕਾਰੀ ਹਫ਼ਤੇ ਦੀ ਸ਼ੁਰੂਆਤ

Lal Chand Kataruchak

ਚੰਡੀਗੜ੍ਹ 15 ਨਵੰਬਰ 2022: ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਵੱਲੋਂ ਜਲੰਧਰ ਨੇੜਲੇ ਪਿੰਡ ਚੂਹੜਵਾਲੀ ਵਿਖੇ ਮਾਰਕਫੈੱਡ ਕੈਨਰੀਜ ਕੰਪਲੈਕਸ ਵਿੱਚ 69ਵੇਂ ਸਰਬ ਭਾਰਤੀ ਸਹਿਕਾਰੀ ਹਫ਼ਤੇ ਦੀ ਸ਼ੁਰੂਆਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਮਾਰਕਫੈੱਡ ਦੀਆਂ ਵਸਤਾਂ ਦਾ ਪ੍ਰਯੋਗ ਕਰੋ ਅਤੇ ਤੰਦਰੁਸਤ ਰਹੋ।

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮਾਰਕਫੈੱਡ ਦੇ ਉਤਪਾਦਾਂ ਦੀ ਦੇਸ਼-ਵਿਦੇਸ਼ ‘ਚ ਮੰਗ ਵਧ ਰਹੀ ਹੈ, ਸਰਕਾਰ ਪੰਜਾਬ ਵਿੱਚ ਸਹਿਕਾਰਤਾ ਨੂੰ ਹੋਰ ਉਤਸ਼ਾਹਿਤ ਕਰੇਗੀ | ਸਹਿਕਾਰਤਾ ਨੂੰ ਉਤਸ਼ਾਹਿਤ ਕਰਨ ਨਾਲ ਸੂਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।