31 ਅਕਤੂਬਰ 2024: ਦਿਵਾਲੀ (diwali) ਦਾ ਤਿਉਹਾਰ ਜੋ ਕਿ ਹਰ ਧਰਮ ਦੇ ਲੋਕਾਂ ਵੱਲੋਂ ਬਹੁਤ ਹੀ ਹਰਸ਼ ਅਤੇ ਉਲਾਸ ਦੇ ਨਾਲ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਜਿਹੇ ‘ਚ ਜਿੱਥੇ ਪੂਰੇ ਦੇਸ਼ ਦੇ ਵਿੱਚ ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਸਿਆਸਤਦਾਨ ਵੱਲੋਂ ਵੀ ਇਸ ਤਿਉਹਾਰ ਦੀ ਮਹੱਤਤਾ ਨੂੰ ਮੰਨਦੇ ਹੋਏ ਇਸ ਦੀ ਸ਼ੁਰੂਆਤ ਪਰਮਾਤਮਾ ਦੇ ਘਰ ਨਤਮਸਤਕ ਹੋ ਕੀਤੀ ਜਾ ਰਹੀ ਹੈ, ਅਜਿਹਾ ਹੀ ਕੁਝ ਜ਼ਿਲ੍ਹਾਂ ਪਠਾਨਕੋਟ ਵਿਖੇ ਵੀ ਵੇਖਣ ਨੂੰ ਮਿਲਿਆ ਜਿੱਥੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ(Cabinet Minister Lal Chand Kataruchak) ਵੱਲੋਂ ਦਿਵਾਲੀ ਦੇ ਤਿਉਹਾਰ ਮੌਕੇ ਗੁਰੂਦਵਾਰਾ ਸ਼੍ਰੀ ਬਾਠ ਸਾਹਿਬ (Gurudwara Shri Bath Sahib) ਵਿਖੇ ਨਤਮਸਤਕ ਹੋ ਇਸ ਦਿਨ ਦੀ ਸ਼ੁਰੂਆਤ ਕੀਤੀ ਗਈ|
ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਦਿਵਾਲੀ ਦੇ ਇਸ ਤਿਉਹਾਰ ਤੇ ਉਹਨਾਂ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਅਤੇ ਉਹਨਾਂ ਦੇ ਹਲਕਾ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਹੋਵੇ ਅਤੇ ਇਹ ਦਿਵਾਲੀ ਸਾਰਿਆਂ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ ਅਤੇ ਆਣ ਵਾਲਾ ਸਾਲ ਸਾਰਿਆਂ ਦੇ ਲਈ ਸੁਖਾਲਾ ਹੋਵੇ।