ਚੰਡੀਗੜ੍ਹ, 27 ਨਵੰਬਰ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ 17 ਨਵ-ਨਿਯੁਕਤ ਮੁਲਜ਼ਮਾਂ ਨੂੰ ਤਰਸ ਦੇ ਆਧਾਰ ‘ਤੇ ਪੰਜਾਬ ਦੇ ਟਰਾਂਸਪੋਰਟ ਵਿਭਾਗ ‘ਚ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ ਗਏ ਹਨ | ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਨਵ-ਨਿਯੁਕਤ ਮੁਲਜ਼ਮਾਂ ਨੂੰ ਵਧਾਈ ਦਿੱਤੀ ਅਤੇ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਹੈ |
ਇਸ ਮੌਕੇ ਨਵ-ਨਿਯੁਕਤ ਕਈਂ ਮੁਲਜ਼ਮਾਂ ਦੱਸਿਆ ਕਿ ਉਹ 10 ਤੋਂ ਲੈ ਕੇ 32 ਸਾਲ ਤੱਕ ਹੋ ਗਏ ਹਨ ਨੌਕਰੀ ਦੀ ਉਡੀਕ ਕਰ ਰਹੇ ਹਨ, ਉਨ੍ਹਾਂ ਦੀ ਪਿਛਲੀ ਸਰਕਾਰਾਂ ਨੇ ਕਦੇ ਵੀ ਸਾਰ ਨਹੀਂ ਲਈ | ਇਸਦੇ ਨਾਲ ਹੀ ਨਵ-ਨਿਯੁਕਤ ਮੁਲਾਜ਼ਮ ਸਰਬਜੀਤ ਸਿੰਘ ਵਾਸੀ ਪਿੰਡ ਨੰਗਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਓ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਨੇ 1992 ‘ਚ ਟਰਾਂਸਪੋਰਟ ਵਿਭਾਗ ‘ਚ ਨੌਕਰੀ ਲਈ ਅਪਲਾਈ ਕੀਤਾ ਸੀ, ਪਰ ਪਿਛਲੀਆਂ ਸਰਕਾਰਾਂ ਦੇ ਲਾਰਿਆਂ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਮਿਲੀ । ਉਨ੍ਹਾਂ ਕਿਹਾ ਹੁਣ 32 ਸਾਲ ਬਾਅਦ ਉਨ੍ਹਾਂ ਨੂੰ ਨੌਕਰੀ ਮਿਲੀ ਹੈ |
ਇਸਦੇ ਨਾਲ ਹੀ ਨਵ-ਨਿਯੁਕਤ ਮੁਲਾਜ਼ਮ ਸੁਖਬੀਰ ਸਿੰਘ ਪੁੱਤਰ ਸਵਰਗੀ ਤਰਸੇਮ ਸਿੰਘ ਵਾਸੀ ਜਸਪਾਲ ਨਗਰ, ਸੁਲਤਾਨਵਿੰਡ ਰੋਡ (ਅੰਮ੍ਰਿਤਸਰ) ਅਤੇ ਰਾਜਿੰਦਰ ਸਿੰਘ ਪੁੱਤਰ ਸਵਰਗੀ ਜਸਵੰਤ ਕੌਰ ਵਾਸੀ ਸ਼ਹੀਦ ਊਧਮ ਸਿੰਘ ਨਗਰ, ਤਰਨ ਤਾਰਨ ਰੋਡ (ਅੰਮ੍ਰਿਤਸਰ) ਨੂੰ 18 ਸਾਲ ਬਾਅਦ, ਸ੍ਰੀਮਤੀ ਆਸ਼ਾ ਪਤਨੀ ਸਵਰਗੀ ਅਸ਼ੋਕ ਕੁਮਾਰ ਵਾਸੀ ਫ਼ਿਰੋਜ਼ਪੁਰ ਸ਼ਹਿਰ ਅਤੇ ਜਸਵਿੰਦਰ ਸਿੰਘ ਪੁੱਤਰ ਸਵਰਗੀ ਸਤਪਾਲ ਸਿੰਘ ਵਾਸੀ ਕਾਲਕਾ (ਪੰਚਕੂਲਾ) ਨੂੰ 14 ਸਾਲ ਬਾਅਦ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਗਗਨਦੀਪ ਸਿੰਘ ਨੂੰ 13 ਸਾਲ ਬਾਅਦ ਨੌਕਰੀ ਮਿਲੀ ਹੈ।
ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਨੌਕਰੀ ਸਬੰਧੀ ਮਾਮਲਿਆਂ ‘ਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ |
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਣ ਤੱਕ 50 ਹਜ਼ਾਰ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਰਚ 202’ਚ ਸੱਤਾ ‘ਚ ਆਉਣ ਤੋਂ ਬਾਅਦ 32 ਮਹੀਨਿਆਂ ਦੌਰਾਨ 50 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ |