ਸਾਡੇ ਬਜ਼ੁਰਗ ਸਾਡਾ ਮਾਣ

ਕੈਬਿਨਟ ਮੰਤਰੀ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਚੰਡੀਗੜ੍ਹ/ਮੋਹਾਲੀ, 16 ਜਨਵਰੀ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਵਿਖੇ “ਸਾਡੇ ਬੁਜ਼ੁਰਗ, ਸਾਡਾ ਮਾਣ” ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।

ਇਹ ਮੁਹਿੰਮ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਲਈ ਸਤਿਕਾਰ, ਦੇਖਭਾਲ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਮੁਹਿੰਮ ਜ਼ਿਲ੍ਹਾ ਪੱਧਰ ‘ਤੇ ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਵਾਜ਼ਿਆਂ ‘ਤੇ ਸਿੱਧੇ ਸਿਹਤ, ਤੰਦਰੁਸਤੀ ਅਤੇ ਸਮਾਜਿਕ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਲਈ ਲਾਗੂ ਕੀਤੀ ਜਾ ਰਹੀ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਉਣ ਲਈ ₹786 ਲੱਖ ਦੀ ਰਕਮ ਅਲਾਟ ਕੀਤੀ ਹੈ। ਉਨ੍ਹਾਂ ਕਿਹਾ ਕਿ “2023 ‘ਚ ਸ਼ੁਰੂ ਕੀਤੇ ਪਹਿਲੇ ਪੜਾਅ ਦੌਰਾਨ 20,210 ਸੀਨੀਅਰ ਨਾਗਰਿਕਾਂ ਨੂੰ ਰਜਿਸਟਰ ਕੀਤਾ ਗਿਆ ਸੀ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਨੂੰ 2 ਫਰਵਰੀ ਤੋਂ 18 ਫਰਵਰੀ ਤੱਕ ਦੂਜੇ ਪੜਾਅ ਅਧੀਨ ਕਵਰ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੈਂਪ ਸੀਨੀਅਰ ਨਾਗਰਿਕਾਂ ਨੂੰ ਵਿਆਪਕ ਦੇਖਭਾਲ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ। ਕੈਂਪਾਂ ਵਿੱਚ ਅੱਖਾਂ ਦੀ ਜਾਂਚ ਅਤੇ ਮੋਤੀਆਬਿੰਦ ਟੈਸਟ, ਈਐਨਟੀ ਅਤੇ ਆਰਥੋਪੀਡਿਕ ਸਲਾਹ-ਮਸ਼ਵਰੇ, ਗੈਰ-ਸੰਚਾਰੀ ਬਿਮਾਰੀਆਂ ਅਤੇ ਡਿਮੈਂਸ਼ੀਆ ਲਈ ਸਕ੍ਰੀਨਿੰਗ, ਨਾਲ ਹੀ ਹੋਮਿਓਪੈਥਿਕ ਅਤੇ ਆਯੁਰਵੈਦਿਕ ਇਲਾਜ ਸ਼ਾਮਲ ਹਨ। ਇਸ ਤੋਂ ਇਲਾਵਾ, ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ ਮੌਕੇ ‘ਤੇ ਨਾਮਾਂਕਣ, ਸੀਨੀਅਰ ਸਿਟੀਜ਼ਨ ਕਾਰਡ ਅਤੇ ਅਲੀਮਕੋ ਕਾਰਡ ਜਾਰੀ ਕਰਨਾ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਜ਼ੁਰਗ ਨਾਗਰਿਕਾਂ ਦੀ ਸਹਾਇਤਾ ਲਈ ਇੱਕ ਟੋਲ-ਫ੍ਰੀ ਹੈਲਪਲਾਈਨ ਨੰਬਰ, 14567 ਪਹਿਲਾਂ ਹੀ ਕਾਰਜਸ਼ੀਲ ਹੈ।”

ਮੋਹਾਲੀ ‘ਚ ਆਯੋਜਿਤ ਰਾਜ ਪੱਧਰੀ ਕੈਂਪ ਦੌਰਾਨ, ਡਾ. ਬਲਜੀਤ ਕੌਰ ਨੇ ਮੌਜੂਦ ਲਾਭਪਾਤਰੀਆਂ ਨੂੰ ਅਲੀਮਕੋ ਕਿੱਟਾਂ ਅਤੇ ਬੁਢਾਪਾ ਪੈਨਸ਼ਨ ਸਵੀਕ੍ਰਿਤੀ ਪੱਤਰ ਵੰਡੇ। ਪੰਜਾਬ ਵਿੱਚ ਹਰ ਮਹੀਨੇ ਲਗਭਗ 23.33 ਲੱਖ ਲਾਭਪਾਤਰੀ ਬੁਢਾਪਾ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਵਿੱਤੀ ਸਾਲ 2025-26 ਲਈ ਪੈਨਸ਼ਨ ਸਕੀਮਾਂ ਲਈ ₹4,100 ਕਰੋੜ ਦਾ ਬਜਟ ਉਪਬੰਧ ਕੀਤਾ ਹੈ |

ਇਸ ਤੋਂ ਪਹਿਲਾਂ, ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ, ਪੰਜਾਬ ਨੇ ਦੱਸਿਆ ਕਿ ਦਸੰਬਰ 2025 ਤੱਕ ਬੁਢਾਪਾ ਪੈਨਸ਼ਨਾਂ ਦਾ ਭੁਗਤਾਨ ਕਰ ਦਿੱਤਾ ਗਿਆ ਹੈ।

Read more: ਵਿਧਾਇਕ ਕੁਲਵੰਤ ਸਿੰਘ ਨੇ 4.41 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 5 ਸੜਕਾਂ ਦੇ ਰੱਖੇ ਨੀਂਹ ਪੱਥਰ

ਵਿਦੇਸ਼

Scroll to Top