ਚੰਡੀਗੜ੍ਹ, 02 ਅਕਤੂਬਰ 2024: ਬੀਤੇ ਦਿਨ ਕੈਬਿਨਟ ਮੰਤਰੀ ਮਹਿੰਦਰ ਭਗਤ (Mohinder Bhagat) ਨੇ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਉੱਚ ਪੱਧਰੀ ਬੈਠਕ ਕੀਤੀ। ਇਸ ਦੌਰਾਨ ਮਹਿੰਦਰ ਭਗਤ ਨੇ ਚੱਲ ਰਹੇ ਅਤੇ ਭਵਿੱਖੀ ਪ੍ਰੋਜੈਕਟਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
ਇਸ ਮੌਕੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ (Mohinder Bhagat) ਨੂੰ ਰੱਖਿਆ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਬਣਾਈਆਂ ਗਈਆਂ ਵੱਖ-ਵੱਖ ਸਕੀਮਾਂ ਦੀ ਸਥਿਤੀ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ।
ਇਸ ਬੈਠਕ ਦੌਰਾਨ ਵਿਭਾਗ ਦੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਵਧਾਉਣ, ਸਾਬਕਾ ਸੈਨਿਕਾਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਬਿਹਤਰ ਪਹੁੰਚ ਅਤੇ ਕੁਸ਼ਲਤਾ ਲਈ ਵਿਭਾਗ ਦੇ ਟੀਚਿਆਂ ਨੂੰ ਅੱਗੇ ਵਧਾਉਣ ‘ਤੇ ਧਿਆਨ ਦਿੱਤਾ ਗਿਆ ਹੈ । ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਦੇ ਕਰਮਚਾਰੀਆਂ ਦੀ ਨਿਰੰਤਰ ਤੰਦਰੁਸਤੀ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਨਵੀਨਤਾਕਾਰੀ ਹੱਲਾਂ ਦੀ ਲੋੜ ‘ਤੇ ਜ਼ੋਰ ਦਿੱਤਾ।