ਚੰਡੀਗੜ੍ਹ, 14 ਜਨਵਰੀ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਸਥਾਨਕ ਸਰਕਾਰਾਂ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਇਸ ਮੌਕੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ, ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਕਿਹਾ ਕਿ ਉਹ ਆਪਣੇ ਫਰਜ਼ ਯੋਗਤਾ, ਇਮਾਨਦਾਰੀ, ਸਮਰਪਣ ਅਤੇ ਸੁਹਿਰਦਤਾ ਨਾਲ ਨਿਭਾਉਣਗੇ।
ਇਸ ਦੌਰਾਨ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ, ਆਈਏਐਸ, ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
Read More: CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੀ ਸੌਗਾਤ




