ਚੰਡੀਗੜ੍ਹ, 27 ਜਨਵਰੀ 2025: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਅੱਜ ਸੈਰ ਸਪਾਟਾ ਵਿਭਾਗ ਦੇ ਸੈਕਟਰ-38 ਵਿਚਲੇ ਦਫ਼ਤਰ ਵਿਖੇ ਉੱਚ ਪੱਧਰੀ ਬੈਠਕ ਕੀਤੀ | ਇਸ ਮੌਕੇ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ (Jahaz Haveli) ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਸੰਬੰਧੀ ਚਰਚਾ ਕੀਤੀ |
ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੈਠਕ ਦੌਰਾਨ ਫੈਸਲਾ ਲਿਆ ਕਿ ਇਸ ਹਫ਼ਤੇ ਯਾਨੀ ਵੀਰਵਾਰ 30 ਜਨਵਰੀ ਨੂੰ ਇੱਕ ਕਮੇਟੀ ਹਵੇਲੀ ਦਾ ਦੌਰਾ ਕਰੇਗੀ ਅਤੇ ਉਸ ਜਗ੍ਹਾ ਦੀ ਵਰਤਮਾਨ ਸਥਿਤੀ ਸੰਬੰਧੀ ਆਪਣੀ ਰਿਪੋਰਟ ਪੇਸ਼ ਕਰੇਗੀ | ਇਸਤੋਂ ਬਾਅਦ 8 ਮਾਹਰ ਮੈਂਬਰਾਂ ਦੀ ਇੱਕ ਡਿਜ਼ਾਈਨ ਕਮੇਟੀ ਵੱਲੋਂ ਇਸਦਾ ਅਧਿਐਨ ਕੀਤਾ ਜਾਵੇਗਾ।
ਮੰਤਰੀ ਨੇ ਕਿਹਾ ਕਿ ਇਸ ਸੰਬੰਧੀ ਕੋਈ ਰੁਕਾਵਟ ਨਾ ਆਉਣ ਦੀ ਸੂਰਤ ‘ਚ ਛੇਤੀ ਤੋਂ ਛੇਤੀ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ (Jahaz Haveli) ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਦੇ ਕਾਰਜ ਦੀ ਸ਼ੁਰੂਆਤ ਕੀਤੀ ਜਾ ਸਕੇ |
ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਅੰਗ ਹਨ ਅਤੇ ਉਨ੍ਹਾਂ ਨੇ ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਲਈ ਮੌਜੂਦਾ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨੂੰ ਦੁਹਰਾਇਆ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਿੱਖ ਇਤਿਹਾਸ ‘ਚ ਦੀਵਾਨ ਟੋਡਰ ਮੱਲ ਜੀ ਦਾ ਨਾਂ ਬਹੁਤ ਆਦਰ, ਸਤਿਕਾਰ ਤੇ ਸਨਮਾਨ ਨਾਲ ਲਿਆ ਜਾਂਦਾ ਹੈ ਅਤੇ ਉਨ੍ਹਾਂ ਨਾਲ ਸਬੰਧਿਤ ਜਹਾਜ਼ ਹਵੇਲੀ ਦੀ ਸਾਂਭ ਸੰਭਾਲ ਕਰਨਾ ਸਾਡੇ ਸਾਰਿਆਂ ਦਾ ਫਰਜ਼ ਹੈ। ਜਿਕਰਯੋਗ ਹੈ ਕਿ ਹੈ ਕਿ ਜਹਾਜ਼ ਹਵੇਲੀ ਦੀ ਸਾਂਭ ਸੰਭਾਲ ਅਤੇ ਮੁੜ ਬਹਾਲੀ ਲਈ ਸਬੰਧਿਤ ਕਾਰਜਾਂ ਨੂੰ ਸਮਾਂਬੱਧ ਕਰਨ ਲਈ ਬੈਠਕ ‘ਚ ਹਾਜ਼ਰ ਪਤਵੰਤਿਆਂ ਨੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕੀਤਾ ਹੈ ।
Read More: Punjab Tourism: ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰੇਗੀ ਪੰਜਾਬ ਸਰਕਾਰ