Tarunpreet Singh Sond

ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਈ-ਸ਼੍ਰਮ ਅਧੀਨ ਕਾਮਿਆਂ ਨੂੰ ਸਿਹਤ ਬੀਮਾ ਤੇ ਪੈਨਸ਼ਨਾਂ ਦੇਣ ਦੀ ਤਜਵੀਜ਼

ਚੰਡੀਗੜ੍ਹ, 30 ਜਨਵਰੀ 2025: Kirti Sahayak App: Kirti Sahayak App: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਨਵੀਂ ਦਿੱਲੀ ‘ਚ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਦੌਰਾਨ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਸਕਾਲਰਸ਼ਿਪ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਪ੍ਰਦਾਨ ਕਰਨ ਦੀ ਤਜਵੀਜ਼ ਰੱਖੀ ਹੈ |

ਦੋ-ਰੋਜ਼ਾ ਕਾਨਫਰੰਸ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਕੇਂਦਰੀ ਕਿਰਤ ਮੰਤਰੀ ਨਾਲ ਵੀ ਇਸ ਮੁੱਦੇ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਨੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਰਾਹੀਂ ਹੁਨਰਾਂ ਦੀ ਪਛਾਣ ਅਤੇ ਸਿਖਲਾਈ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ | ਇਸਦੇ ਨਾਲ ਹੀ ਹੁਨਰ ਵਿਕਾਸ ਅਤੇ ਕਾਮਿਆਂ ਲਈ ਨਿਰੰਤਰ ਸਹਾਇਤਾ ਦੀ ਜ਼ਰੂਰਤ ਨੂੰ ਉਜਾਗਰ ਕੀਤਾ ਹੈ।

ਇਹ ਦੋ-ਰੋਜ਼ਾ ਕਾਨਫਰੰਸ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਹੋਈ ਹੈ | ਜਿਸਦਾ ਉਦੇਸ਼ ਕਿਰਤ ਭਲਾਈ ਪ੍ਰਤੀ ਸਭ ਤੋਂ ਵਧੀਆ ਅਭਿਆਸਾਂ ‘ਤੇ ਚਰਚਾ ਕਰਨਾ ਅਤੇ ਮਜ਼ਦੂਰਾਂ ਨੂੰ ਮੁੱਖ ਚੁਣੌਤੀਆਂ ਦਾ ਹੱਲ ਕਰਨਾ ਸੀ।

ਪੰਜਾਬ ਦੇ ਕਿਰਤ ਸਕੱਤਰ ਮਨਵੇਸ਼ ਸਿੰਘ ਸਿੱਧੂ ਨੇ ਕਾਨਫਰੰਸ ਦੌਰਾਨ ਸੂਬੇ ਦੇ ਕਿਰਤ ਵਿਭਾਗ ਦੇ 100 ਪ੍ਰਤੀਸ਼ਤ ਕੰਪਿਊਟਰੀਕਰਨ ਬਾਰੇ ਜਾਣਕਾਰੀ ਦਿੱਤੀ, ਜਿਸ ਕਾਰਨ ਵਿਭਾਗ ਦਾ ਕੰਮਕਾਜ ਹੁਣ ਪੂਰੀ ਤਰ੍ਹਾਂ ਕਾਗਜ਼ ਰਹਿਤ, ਪਾਰਦਰਸ਼ੀ ਅਤੇ ਕੁਸ਼ਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਇਆ ਹੈ।

ਪੰਜਾਬ ਦੇ ਕਿਰਤ ਵਿਭਾਗ ਅਤੇ ਕਿਰਤੀ ਸਹਾਇਕ ਐਪ ਦੀ ਵੀ ਸ਼ਲਾਘਾ ਕੀਤੀ ਹੈ। ਕਿਰਤੀ ਸਹਾਇਕ ਐਪ ਉਸਾਰੀ ਕਾਮਿਆਂ ਨੂੰ ਕਿਤੇ ਵੀ ਅਤੇ ਕਿਸੇ ਵੀ ਸਮੇਂ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਸ ਤੋਂ ਇਲਾਵਾ ਐਪ ਬਾਇਓਮੈਟ੍ਰਿਕ ਪ੍ਰਮਾਣਿਕਤਾ ਲਈ ਆਧਾਰ ਈ-ਕੇਵਾਈਸੀ ਦੀ ਵਰਤੋਂ ਕਰਦਾ ਹੈ ਅਤੇ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਯਕੀਨੀ ਬਣਾਉਂਦੀ ਹੈ।

ਦੋ-ਰੋਜ਼ਾ ਕਾਨਫਰੰਸ ਦੌਰਾਨ ਉਸਾਰੀ ਕਾਮਿਆਂ ਦੀ ਭਲਾਈ ਲਈ ਬਿਹਤਰ ਅਭਿਆਸ, ESIC ਏ.ਬੀ.ਜੇ.ਏ.ਵਾਈ. ਨੂੰ ਸਕੀਮਾਂ ਅਤੇ ਮੁੱਢਲੀ ਸਿਹਤ ਸੇਵਾਵਾਂ ਨਾਲ ਜੋੜਨ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ। ਈ-ਸ਼੍ਰਮ ਰਾਹੀਂ ਅਸੰਗਠਿਤ ਕਾਮਿਆਂ ਦੀ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ, ਰਾਸ਼ਟਰੀ ਕਰੀਅਰ ਸੇਵਾ ਲਈ ਇੱਕ ਰੋਡਮੈਪ ਤਿਆਰ ਕਰਨ ਅਤੇ ਪ੍ਰਧਾਨ ਮੰਤਰੀ ਸਿੱਖਿਆ ਏਵਮ ਰੋਜ਼ਗਾਰ ਸ਼ੁਰੂ ਕਰਨ ਵਰਗੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

Read More: ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜਹਾਜ਼ ਹਵੇਲੀ ਦੀ ਮੁੜ ਬਹਾਲੀ ਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਬੈਠਕ

Scroll to Top