ਚੰਡੀਗੜ੍ਹ, 08 ਜਨਵਰੀ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਬਠਿੰਡਾ ਸ਼ਹਿਰੀ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ‘ਚ ਸਥਿਤ ਆਂਗਣਵਾੜੀ ਸੈਂਟਰਾਂ (Anganwadi Centers) ਦਾ ਅਚਨਚੇਤ ਨਿਰੀਖਣ ਕੀਤਾ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਸ਼ਹਿਰੀ ਦੇ ਪਿੰਡ ਭੋਖੜਾ ‘ਚ ਆਂਗਣਵਾੜੀ ਸੈਂਟਰ ‘ਚ ਕੀਤੀ ਗਰੈਫਿਟੀ ਅਤੇ ਐੱਸ.ਐੱਨ.ਪੀ. ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸਦੇ ਨਾਲ ਹੀ ਐਸ.ਪੀ.ਐਨ ਦੇ ਲਾਭਪਾਤਰੀਆਂ ਅਤੇ ਬਜ਼ੁਰਗਾਂ ਨਾਲ ਪੈਨਸ਼ਨ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਬਾਜਕ ‘ਚ ਨਰੇਗਾ ਦੇ ਸਹਿਯੋਗ ਨਾਲ ਬਣੇ ਆਂਗਣਵਾੜੀ ਸੈਂਟਰ (Anganwadi Centers) ਦੀ ਇਮਾਰਤ ਦਾ ਦੌਰਾ ਕੀਤਾ। ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ (SNP) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਸੈਂਟਰਾਂ ਦੁਆਰਾ ਮਿਲਣ ਵਾਲੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ ‘ਤੇ ਤਸੱਲੀ ਪ੍ਰਗਟ ਕੀਤੀ |
ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ (ਐਸ.ਐਨ.ਪੀ.) ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੇ ਦੌਰੇ ਦੌਰਾਨ ਮੌਕੇ ‘ਤੇ ਹੀ ਪਕਾਏ ਗਏ ਮਿੱਠੇ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਦੀ ਗੁਣਵੱਤਾ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਮਹਿਲਾ ਲਾਭਪਾਤਰੀਆਂ ਲਈ ਪੈਨਸ਼ਨ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਗਿਆ।
ਮੰਤਰੀ ਨੇ ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਸੁਣੀਆਂ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਦੇ ਪਾਲਣ-ਪੋਸ਼ਣ ‘ਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲੇ ਲਈ ਉਨ੍ਹਾਂ ਦੇ ਲਗਨ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।
ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਪੰਜਾਬ ਭਰ ਵਿੱਚ ਸ਼ੁਰੂਆਤੀ ਬਚਪਨ ਦੀ ਦੇਖਭਾਲ ਨੂੰ ਮਜ਼ਬੂਤ ਕਰਨ ਅਤੇ ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਇਆ ।
Read More: Chandigarh Education Department: ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਵੇਰਵਾ