Gurudwara Tutti Gandi Sahib

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਕੈਬਿਨਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2025: ਪਵਿੱਤਰ ਮਾਘੀ ਮੇਲੇ ਦੇ ਮੌਕੇ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਡੀ ਸਾਹਿਬ (Gurudwara Tutti Gandi Sahib) ਵਿਖੇ ਮੱਥਾ ਟੇਕਿਆ।

ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਦੀ ਆਮਦ ਦੇਖੀ ਗਈ। ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੱਥਾ ਟੇਕਿਆ ਅਤੇ ਸਰਬੱਤ ਭਲੇ ਦੀ ਅਰਦਾਸ ਕੀਤੀ |

ਇਸ ਗੁਰਦੁਆਰਾ ਸਾਹਿਬ (Gurudwara Tutti Gandi Sahib) ਨੂੰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਰਾਤ ਭਰ ਸੰਗਤਾਂ ਲਈ ਲੰਗਰ ਲਗਾਇਆ ਗਿਆ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।

ਪੁਲਿਸ ਨੇ ਸਾਰੀਆਂ ਸੜਕਾਂ ‘ਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਸਨ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Read More: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

Scroll to Top