CM ਮਾਨ ਸਣੇ ਕੈਬਨਿਟ ਮੰਤਰੀ ਤੇ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ: ਸੌਂਦ

ਚੰਡੀਗੜ੍ਹ 23 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ਉੱਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ। ਦੱਸ ਦੇਈਏ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕੀਤੀ ਜਾਵੇਗੀ।

ਉੱਥੇ ਹੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਦੇ ਸਾਰੇ ਮੰਤਰੀ ਅਤੇ ਹੋਰ ਉੱਚ ਅਧਿਕਾਰੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ।

ਦੱਸ ਦੇਈਏ ਕਿ ਇਸ ਦੌਰਾਨ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨਾਂ ਉੱਤੇ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

Read More: ਪੰਜਾਬ ਸਰਕਾਰ ਨੇ ਸੱਦਿਆ ਵਿਸ਼ੇਸ਼ ਵਿਧਾਨ ਸਭਾ ਸੈਸ਼ਨ

 

 

Scroll to Top