ਚੰਡੀਗੜ੍ਹ, 19 ਫਰਵਰੀ 2026: ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਬੀਤੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ‘ਚ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਜਿਕਰਯੋਗ ਹੈ ਕਿ ਭਾਰਤੀ ਫੌਜ ‘ਚ 21 ਸਾਲ ਦੀ ਸੇਵਾ ਨਿਭਾਉਣ ਵਾਲੇ ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ, ਇੱਕ ਤਜਰਬੇਕਾਰ ਸੈਨਿਕ ਹਨ,ਜੋ ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਜੰਗਲ ਯੁੱਧ ‘ਚ ਮਾਹਰ ਹਨ।
ਗੁਰਚਰਨ ਸਿੰਘ ਨੇ ਕੰਪਨੀ ਕਮਾਂਡਰ ਅਤੇ ਸੈਕਿੰਡ-ਇਨ-ਕਮਾਂਡ ਸਮੇਤ ਮੁੱਖ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਨੂੰ ਵਿਆਪਕ ਪ੍ਰਸ਼ਾਸਕੀ ਅਤੇ ਕੰਮਕਾਜੀ ਅਨੁਭਵ ਹਾਸਲ ਹੈ। ਸੇਵਾਮੁਕਤੀ ਤੋਂ ਬਾਅਦ ਗੁਰਚਰਨ ਸਿੰਘ ਸਮਾਜ ਭਲਾਈ ਅਤੇ ਸਾਬਕਾ ਸੈਨਿਕਾਂ ਦੀ ਸਹਾਇਤਾ ਦੇ ਉਦੇਸ਼ ਨਾਲ ਕੀਤੀਆਂ ਪਹਿਲਕਦਮੀਆਂ ‘ਚ ਸਰਗਰਮੀ ਨਾਲ ਜੁੜੇ ਰਹੇ ਹਨ।
Read More: ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਵੰਡੇ: ਡਾ. ਬਲਜੀਤ ਕੌਰ




