Site icon TheUnmute.com

ਪੰਜਾਬ ਦੀ ਕੈਬਨਿਟ ਸਬ-ਕਮੇਟੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਮੁੱਦਿਆਂ ਨੂੰ ਛੇਤੀ ਹੱਲ ਕਰਨ ਦਾ ਦਿੱਤਾ ਭਰੋਸਾ

Cabinet Sub-Committee

ਚੰਡੀਗੜ੍ਹ, 10 ਜਨਵਰੀ 2025: ਪੰਜਾਬ ਦੇ ਖ਼ਜਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਅਹਿਮ ਬੈਠਕ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੇ ਮਾਮਲਿਆਂ ਨੂੰ ਹੱਲ ਕਰਨ ਲਈ ਬਣਾਈ ਕੈਬਨਿਟ ਸਬ-ਕਮੇਟੀ (Cabinet Sub-Committee) ਦੇ ਚੇਅਰਮੈਨ ਵੀ ਹਨ, ਉਨਾਂਹ ਦੀ ਪ੍ਰਧਾਨਗੀ ਹੇਠ ਇਸ ਬੈਠਕ ‘ਚ ਜੰਗਲਾਤ ਕਾਮਿਆਂ ਦੀਆਂ ਮੰਗਾਂ, ਉਨ੍ਹਾਂ ਦੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਚਰਚਾ ਕੀਤੀ।

ਇਸ ਦੌਰਾਨ ਵਿੱਤ ਮੰਤਰੀ ਨੇ ਜੰਗਲਾਤ ਵਿਭਾਗ ਨੂੰ ਉਨ੍ਹਾਂ ਦੀਆਂ ਸੇਵਾਵਾਂ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਯੂਨੀਅਨ ਨਾਲ ਅਗਲੀ ਬੈਠਕ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਸਕਾਰਾਤਮਕ ਪਹੁੰਚ ਅਪਣਾਉਣ ‘ਤੇ ਜ਼ੋਰ ਦਿੱਤਾ ਅਤੇ ਇਹ ਵੀ ਹੁਕਮ ਦਿੱਤੇ ਕਿ ਵਿੱਤੀ ਜ਼ਿੰਮੇਵਾਰੀਆਂ ਨਾਲ ਸਬੰਧਤ ਮਾਮਲੇ ਅਗਲੀ ਕਾਰਵਾਈ ਲਈ ਵਿੱਤ ਵਿਭਾਗ ਨੂੰ ਭੇਜੇ ਜਾਣ। ਉਨ੍ਹਾਂ ਨੇ ਪੰਜਾਬ ਸਰਕਾਰ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੀਤਾ ਜਾਵੇਗਾ।

ਪੰਜਾਬ ਦੇ ਵਿੱਤ ਮੰਤਰੀ ਨੇ ਜੰਗਲਾਤ ਵਿਭਾਗ ਨੂੰ ਚੌਥੀ ਸ਼੍ਰੇਣੀ ਦੇ ਕਰਮਚਾਰੀਆਂ ਦੇ ਹੁਨਰ ਨੂੰ ਵਧਾਉਣ ਅਤੇ ਉਨ੍ਹਾਂ ਦੀ ਕੁਸ਼ਲਤਾ ‘ਚ ਸੁਧਾਰ ਲਿਆਉਣ ਲਈ ਸਿਖਲਾਈ ਪ੍ਰੋਗਰਾਮ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਕਰਮਚਾਰੀਆਂ ਨੂੰ ਬਿਹਤਰ ਹੁਨਰਾਂ ਨਾਲ ਸਸ਼ਕਤ ਬਣਾਉਣਾ ਹੈ, ਤਾਂ ਜੋ ਉਹ ਆਪਣੇ ਪੇਸ਼ੇਵਰ ਵਿਕਾਸ ‘ਚ ਸੰਤੁਸ਼ਟੀ ਪ੍ਰਾਪਤ ਕਰ ਸਕਣ।

ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕਰਮਚਾਰੀ ਯੂਨੀਅਨ ਦੀਆਂ ਸਮੱਸਿਆਵਾਂ ਦੇ ਹੱਲ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਵਿਭਾਗ ਸਥਾਈ ਹੱਲ ਲੱਭਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More: PCS Officers Transfer: ਪੰਜਾਬ ਸਰਕਾਰ ਵੱਲੋਂ 10 PCS ਅਧਿਕਾਰੀਆਂ ਦੇ ਤਬਾਦਲੇ

Exit mobile version