ਪਟਿਆਲਾ 02 ਨਵੰਬਰ 2022: ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਲਈ ਪਟਿਆਲਾ ਜ਼ਿਲ੍ਹੇ ਦੇ ਯੁਵਕ/ਯੁਵਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਯੁਵਕ/ਯੁਵਤੀਆਂ ਨੂੰ ਦਿੱਤਾ ਜਾਣਾ ਹੈ ਜਿਨ੍ਹਾਂ ਨੇ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ, ਸਭਿਆਚਾਰਕ ਗਤੀਵਿਧੀਆਂ, ਹਾਈਕਿੰਗ ਟਰੇਕਿੰਗ, ਪਰਬਤਾਂ ਰੋਹਣ, ਯੂਥ ਲੀਡਰਸ਼ਿਪ ਟਰੇਨਿੰਗ ਕੈਂਪ, ਸਮਾਜ ਸੇਵਾ, ਖੇਡਾਂ, ਰਾਸ਼ਟਰੀ ਏਕਤਾ ਕੈਂਪ, ਖੂਨਦਾਨ ਕੈਂਪ, ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਐਂਡ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚਉੱਘਾ ਤੇ ਸ਼ਲਾਘਾਯੋਗ ਕਾਰਜ ਕੀਤਾ ਹੋਵੇ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੀਆਂ ਗਤੀਵਿਧੀਆਂ ਸਵੈ-ਇੱਛੁਕ ਅਤੇ ਬਿਨਾ ਕਿਸੇ ਸੇਵਾ ਫਲ ਤੋਂ ਕੀਤੀਆਂ ਹੋਣੀਆਂ ਚਾਹੀਦੀਆਂ ਹਨ। ਇਸ ਸਟੇਟ ਐਵਾਰਡ ਵਿੱਚ ਚੁਣੇ ਜਾਣ ਵਾਲੇ ਨੌਜਵਾਨਾਂ ਨੂੰ ਵਿਭਾਗ ਵੱਲੋਂ ਇੱਕ ਮੈਡਲ, ਸਰਟੀਫਿਕੇਟ ਅਤੇ 51,000/- ਰੁਪਏ ਦੀ ਰਾਸ਼ੀ ਨਕਦ ਰੂਪ ਵਿੱਚ ਦਿੱਤੀ ਜਾਵੇਗੀ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਨੌਜਵਾਨ ਸਟੇਟ ਪੁਰਸਕਾਰ ਲਈ 30 ਨਵੰਬਰ 2022 ਤੱਕ ਆਪਣੀਆਂ ਅਰਜ਼ੀਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਦਫ਼ਤਰ ਵਿਖੇ ਦੇ ਸਕਦੇ ਹਨ ਅਤੇ ਪੁਰਸਕਾਰ ਸਬੰਧੀ ਬਿਨੈ-ਪੱਤਰ ਦੇਣ ਲਈ ਨਿਰਧਾਰਿਤ ਪ੍ਰੋਫਾਰਮਾ ਵੀ ਇਸ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦਫ਼ਤਰ ਵਿਖੇ 30 ਨਵੰਬਰ 2022 ਤੋਂ ਬਾਅਦ ਅਤੇ ਅਧੂਰੀਆਂ ਪ੍ਰਾਪਤ ਅਰਜ਼ੀਆਂ ‘ਤੇ ਕੋਈ ਵੀ ਵਿਚਾਰ ਨਹੀਂ ਕੀਤਾ ਜਾਵੇਗਾ।