Derabassi

ਡੇਰਾਬੱਸੀ ਸਬ-ਡਿਵੀਜ਼ਨ ਦੇ ਪਿੰਡ ਰਾਮਪੁਰ ਬਹਾਲ, ਕੁਰਲੀ ਅਤੇ ਤੋਗਾਪੁਰ ਵਿੱਚ ਲਾਏ ਕੈਂਪ

ਡੇਰਾਬੱਸੀ, 09 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਲਏ ਗਏ ਇਤਿਹਾਸਕ ਫੈਸਲਿਆਂ ਵਿੱਚੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਕੈਂਪਾਂ ਨਾਲ ਲੋਕ ਕਾਫੀ ਖੁਸ਼ ਹਨ। ਡੇਰਾਬੱਸੀ ਸਬ-ਡਿਵੀਜ਼ਨ (Derabassi) ਦੇ ਵਾਰਡ ਨੰ: 11,13,18 ਅਤੇ 19, ਪਿੰਡ ਰਾਮਪੁਰ ਬਹਾਲ, ਕੁਰਲੀ ਅਤੇ ਤੋਗਾਪੁਰ ਵਿੱਚ ਲਾਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸ਼ਮੂਲੀਅਤ ਕਰਕੇ ਇੰਨ੍ਹਾਂ ਸਰਕਾਰੀ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਡੇ ਪੱਧਰ ਤੇ ਲਾਭ ਲਿਆ ਜਾ ਰਿਹਾ ਹੈ।

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਡੇਰਾਬੱਸੀ ਦੇ ਵਾਰਡ ਨੰਬਰ 11,13,18,19,ਦੇ ਨਿਵਾਸੀਆਂ ਲਈ ਪੁਰਾਣਾ ਨਗਰ ਕਾਊਂਸਲ ਡੇਰਾਬੱਸੀ ਵਿਖੇ ਲਗੇ ਕੈਂਪ ਵਿੱਚ ਹਲਕਾ ਵਿਧਾਇਕ ਡੇਰਾਬੱਸੀ (Derabassi) ਸ:ਕੁਲਜੀਤ ਸਿੰਘ ਰੰਧਾਵਾ ਨੇ ਮੌਕੇ ਤੇ ਪਹੁੰਚ ਕੇ ਦੌਰਾ ਕਰਦੇ ਹੋਏ ਤੇ ਲੋਕਾ ਦੀ ਸੱਮਸਿਆ ਸੁਣੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ,ਮਿਉਂਸੀਪਲ ਕਮੇਟੀ ਦੇ ਨਰੇਸ਼ ਉਪਨੇਜਾ ਅਤੇ ਆਮ ਆਦਮੀ ਪਾਰਟੀ ਦੀ ਟੀਮ ਮੌਜੂਦ ਰਹੀ।

ਸਰਕਾਰ ਵੱਲੋਂ ਰਜਿਸਟਰੀਆਂ ਬਣਾਉਣ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਐਨ.ਓ.ਸੀ ਵਾਪਸ ਲੈਣ ਦਾ ਫੈਸਲੇ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ, ਲੋਕਾਂ ਅਨੁਸਾਰ ਹੁਣ ਉਨ੍ਹਾਂ ਨੂੰ ਰਜਿਸਟਰੀਆਂ ਲਈ ਐਨ.ਓ.ਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ ਪੈਣਗੇ ਅਤੇ ਉਨ੍ਹਾਂ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

ਰੰਧਾਵਾ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Scroll to Top