July 5, 2024 5:16 am
Camps

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

ਡੇਰਾਬੱਸੀ, 14 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਰਾਹੀ ਸਰਕਾਰ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ (Camps) ਲਗਾਏ ਜਾ ਰਹੇ ਹਨ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਟਿਵਾਣਾ, ਅੰਟਾਲਾ, ਪੁਨਸਰ ਅਤੇ ਦਫਰਪੁਰ ਵਿੱਚ ਲਾਏ ਕੈਂਪਾਂ ਵਿੱਚ ਪਹੁੰਚ ਕੇ ਵੱਡੀ ਗਿਣਤੀ ਲੋਕਾਂ ਵੱਲੋਂ ਲਾਭ ਲਿਆ ਜਾ ਰਿਹਾ ਹੈ।

ਐਸ.ਡੀ.ਐਮ. ਹਿਮਾਸ਼ੂ ਗੁਪਤਾ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰ ਵੱਲੋਂ ਲਾਏ ਜਾ ਰਹੇ ਸੁਵਿਧਾ ਕੈਂਪਾਂ (Camps) ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਦਾ ਆਮ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ ਜਿਸ ਨਾਲ ਲੋਕ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਕੰਮ ਕਰਵਾ ਰਹੇ ਹਨ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਐਸ.ਡੀ.ਐਮ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਕੇ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਕੈਂਪ ਵਿਚ ਲੋੜਵੰਦ ਲੋਕਾਂ ਨੇ ਪਹੁੰਚ ਕੇ ਵੱਡਾ ਲਾਹਾ ਲਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।