ਆਪ ਦੀ ਸਰਕਾਰ, ਆਪ ਦੇ ਦੁਆਰ ਤਹਿਤ ਅੰਮ੍ਰਿਤਸਰ ਦੇ ਪਿੰਡਾਂ ‘ਚ ਲਗਾਏ ਕੈਂਪ

Camps

ਅੰਮ੍ਰਿਤਸਰ 06 ਫਰਵਰੀ 2024: ਪੰਜਾਬ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੱਲ ਕਰਨ ਲਈ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਅੰਦਰ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ (Camps) ਲਗਾਏ ਜਾ ਰਹੇ ਹਨ | ਜਿਸ ਵਿੱਚ ਪੰਜਾਬ ਦੇ ਪਿੰਡਾਂ ਦੇ ਲੋਕਾਂ ਦੇ ਸਮੱਸਿਆਵਾਂ ਦਾ ਇਹਨਾਂ ਕੈਂਪਾਂ ਵਿੱਚ ਨਿਪਟਾਰਾ ਕੀਤਾ ਜਾਵੇਗਾ। ਜਿੰਨਾਂ ਵੀ ਲੋਕਾਂ ਨੂੰ ਸਰਕਾਰੀ ਦਫਤਰਾਂ ‘ਚ ਕੰਮ ਹਨ, ਉਹ ਸਾਰੇ ਹੀ ਕੰਮ ਅੱਜ ਇਹਨਾਂ ਕੈਂਪਾਂ ਵਿੱਚ ਕੀਤੇ ਜਾਣਗੇ।

ਇਸੇ ਦੇ ਚੱਲਦੇ ਅੱਜ ਜਿਹੜਾ ਅੰਮ੍ਰਿਤਸਰ (Amritsar) ਦੇ ਵੱਖ-ਵੱਖ ਪਿੰਡਾਂ ਅੰਦਰ ਕੈਂਪ ਲਗਾਏ ਗਏ, ਜਿੱਥੇ ਖਾਸ ਤੌਰ ‘ਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੈਂਪਾਂ ‘ਚ ਪਹੁੰਚ ਕੇ ਜਾਇਜ਼ਾ ਲਿਆ ਗਿਆ | ਉੱਥੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ |

ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ ਕੈਂਪ (Camps) ਲਗਾਏ ਗਏ ਹਨ। ਜਿਸ ਦੇ ਚੱਲਦੇ ਹੀ ਅੰਮ੍ਰਿਤਸਰ ਜਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਦੇ ਹਨ ਉਹਨਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਦੀਆਂ ਜਿਹੜੀਆਂ ਵੀ ਮੁਸ਼ਕਿਲਾਂ ਹਨ, ਉਹਨਾਂ ਦਾ ਇਹਨਾਂ ਕੈਂਪਾਂ ਵਿੱਚ ਮੌਕੇ ‘ਤੇ ਨਿਪਟਾਰਾ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।