July 2, 2024 1:36 pm
ਕੌਮੀ ਲੋਕ ਅਦਾਲਤ

ਮਗਨਰੇਗਾ ਤਹਿਤ ਨਵੇਂ ਜੌਬ ਕਾਰਡ ਬਣਾਉਣ ਲਈ ਬਲਾਕ ਪੱਧਰ ‘ਤੇ 14 ਤੇ 15 ਨਵੰਬਰ ਨੂੰ ਕੈਂਪ ਲਗਾਏ ਜਾਣਗੇ: ADC ਈਸ਼ਾ ਸਿੰਘਲ

ਪਟਿਆਲਾ 12 ਨਵੰਬਰ 2022: ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਨਵੇਂ ਜੌਬ ਕਾਰਡ ਬਣਾਉਣ ਲਈ ਪਟਿਆਲਾ ਜ਼ਿਲ੍ਹੇ ਅੰਦਰ ਬਲਾਕ ਪੱਧਰ ‘ਤੇ ਕੈਂਪ 14 ਅਤੇ 15 ਨਵੰਬਰ ਨੂੰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਜਾਬ ਕਾਰਡ ਬਣਵਾਉਣ ਦੇ ਚਾਹਵਾਨ ਅਤੇ ਪਿੰਡਾਂ ਦੇ ਯੋਗ ਵਸਨੀਕ ਆਪਣੇ ਬਲਾਕ ਦਫ਼ਤਰ ਵਿਖੇ ਜਾ ਕੇ ਅਪਲਾਈ ਕਰ ਸਕਣਗੇ।

ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਈਸ਼ਾ ਸਿੰਘਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਨਵੇਂ ਜਾਬ ਕਾਰਡ ਜਾਰੀ ਕਰਨ ਦੀ ਇਸ ਮੁਹਿੰਮ ਤਹਿਤ 14 ਅਤੇ 15 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਬਲਾਕ ਪੱਧਰ ‘ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਿਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਰਾਜ ਪੱਧਰੀ ਟੀਮ ਵੱਲੋਂ ਦੌਰਾ ਕਰਕੇ ਇਨ੍ਹਾਂ ਕੈਂਪਾਂ ਦਾ ਜਾਇਜ਼ਾ ਵੀ ਲਿਆ ਜਾਵੇਗਾ।

ਏ.ਡੀ.ਸੀ. (ਦਿਹਾਤੀ ਵਿਕਾਸ) ਨੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ-ਕਮ-ਪ੍ਰੋਗਰਾਮ ਅਫ਼ਸਰ ਨਰੇਗਾ ਨੂੰ ਪੱਤਰ ਜਾਰੀ ਕਰਕੇ ਇਹ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਨੇ ਨਾਲ ਹੀ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਅਤੇ ਆਪਣੇ ਮਗਨਰੇਗਾ ਜਾਬ ਕਾਰਡ ਬਣਵਾਉਣ।