ਚੰਡੀਗੜ੍ਹ, 28 ਜੂਨ 2024: ਕੈਨੇਡਾ (Canada) ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਮ੍ਰਿਤਕ ਚਰਨਪ੍ਰੀਤ ਸਿੰਘ (25 ਸਾਲ) ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ‘ਚ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ। ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਇਸ ਹਾਦਸੇ ‘ਚ ਇੱਕ ਚਰਨਪ੍ਰੀਤ ਵੀ ਸ਼ਾਮਲ ਸੀ |
ਚਰਨਪ੍ਰੀਤ ਸਿੰਘ 10 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ (Canada) ਗਿਆ ਸੀ। ਪਰਿਵਾਰ ਨੂੰ ਦੇਰ ਰਾਤ ਸੂਚਨਾ ਮਿਲੀ ਕਿ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਚਰਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਹਸਪਤਾਲ ‘ਚ ਰਖਵਾਇਆ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਚਰਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਮੋਗਾ ਲਿਆਉਣ ਦੀ ਮੰਗ ਕੀਤੀ ਹੈ |