Site icon TheUnmute.com

ਕੈਨੇਡਾ ਨੇ ਭਾਰਤੀਆਂ ਸਣੇ 14 ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੱਡਾ ਝਟਕਾ, ਕਿਵੇਂ ਮਿਲੇਗਾ ਸਟੱਡੀ ਵੀਜ਼ਾ

Canada

10 ਨਵੰਬਰ 2204: ਕੈਨੇਡਾ (canada)  ਨੇ 2018 ਤੋਂ ਲਾਗੂ ਵਿਦਿਆਰਥੀ (student) ਡਾਇਰੈਕਟ ਸਟ੍ਰੀਮ (SDS) ਪ੍ਰੋਗਰਾਮ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਪ੍ਰੋਗਰਾਮ ਨੇ ਭਾਰਤੀ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਲਈ ਵਿਦਿਆਰਥੀ ਵੀਜ਼ਾ (visa) ਪ੍ਰਾਪਤ ਕਰਨ ਵਿੱਚ ਤੇਜ਼ੀ ਲਿਆਉਣ ਲਈ ਕੰਮ ਕੀਤਾ। ਹੁਣ ਇਸ ਪ੍ਰੋਗਰਾਮ ਦੇ ਬੰਦ ਹੋਣ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ ਲੈਣ ਲਈ ਮਹੀਨੇ ਲੱਗ ਸਕਦੇ ਹਨ, ਜਦੋਂ ਕਿ ਪਹਿਲਾਂ 6 ਹਫ਼ਤੇ ਲੱਗਦੇ ਸਨ। ਇਸ ਫੈਸਲੇ ਨਾਲ ਭਾਰਤੀਆਂ ਸਮੇਤ 14 ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਇਸ ਨਾਲ ਵਿਸ਼ੇਸ਼ ਤੌਰ ‘ਤੇ ਪੰਜਾਬ ਰਾਜ ਦੇ ਲਗਭਗ 50,000 ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜੋ ਪਹਿਲਾਂ ਇਸ ਪ੍ਰੋਗਰਾਮ ਤਹਿਤ ਕੈਨੇਡਾ ਜਾ ਰਹੇ ਸਨ। 2022 ਵਿੱਚ, ਕੈਨੇਡਾ ਵਿੱਚ ਪੜ੍ਹਨ ਲਈ ਗਏ 80% ਭਾਰਤੀਆਂ ਨੇ ਇਸ ਪ੍ਰੋਗਰਾਮ ਰਾਹੀਂ ਵੀਜ਼ਾ ਪ੍ਰਾਪਤ ਕੀਤਾ ਸੀ।

 

ਕੈਨੇਡਾ ਦੇ ਇਸ ਫੈਸਲੇ ਨਾਲ ਦੇਸ਼ ਪ੍ਰਭਾਵਿਤ ਹੋਏ ਹਨ

ਕੈਨੇਡਾ ਦੇ ਇਸ ਫੈਸਲੇ ਦਾ ਭਾਰਤੀ ਵਿਦਿਆਰਥੀਆਂ ਤੋਂ ਇਲਾਵਾ ਪਾਕਿਸਤਾਨ, ਚੀਨ, ਨਾਈਜੀਰੀਆ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ‘ਤੇ ਵੀ ਅਸਰ ਪੈਣ ਵਾਲਾ ਹੈ। ਇਸ ਤੋਂ ਇਲਾਵਾ ਕੈਨੇਡਾ ਨੇ ਨਾਈਜੀਰੀਆ ਸਟੂਡੈਂਟ ਐਕਸਪ੍ਰੈਸ (ਐੱਨ.ਐੱਸ.ਈ.) ਸਟ੍ਰੀਮ ਨੂੰ ਵੀ ਬੰਦ ਕਰ ਦਿੱਤਾ ਹੈ, ਜਿਸ ਕਾਰਨ ਨਾਈਜੀਰੀਅਨ ਵਿਦਿਆਰਥੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਸਕਦੀ ਹੈ। ਹੁਣ ਕੈਨੇਡਾ ਵਿੱਚ ਵਿਦਿਆਰਥੀ ਵੀਜ਼ਾ ਲੈਣ ਲਈ ਸਾਰੇ ਵਿਦਿਆਰਥੀਆਂ ਨੂੰ ਇਸੇ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ।

 

ਕੈਨੇਡਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਦੁਨੀਆ ਭਰ ਦੇ ਸਾਰੇ ਵਿਦਿਆਰਥੀਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਹੈ। ਪਹਿਲਾਂ ਇਹ ਸਟੂਡੈਂਟ ਡਾਇਰੈਕਟ ਸਟ੍ਰੀਮ ਸਿਰਫ ਕੁਝ ਦੇਸ਼ਾਂ ਲਈ ਸੀ, ਪਰ ਹੁਣ ਇਹ ਸਾਰੇ ਵਿਦਿਆਰਥੀਆਂ ਲਈ ਬਰਾਬਰ ਲਾਗੂ ਹੋਵੇਗੀ।

 

ਹੁਣ ਸਟੱਡੀ ਵੀਜ਼ਾ ਕਿਵੇਂ ਮਿਲੇਗਾ?
ਹੁਣ ਵਿਦਿਆਰਥੀਆਂ ਨੂੰ ਸਟੈਂਡਰਡ ਐਪਲੀਕੇਸ਼ਨ ਪ੍ਰਕਿਰਿਆ ਦੇ ਤਹਿਤ ਸਟੱਡੀ ਵੀਜ਼ਾ ਲਈ ਅਪਲਾਈ ਕਰਨਾ ਹੋਵੇਗਾ। ਇਸ ਪ੍ਰਕਿਰਿਆ ਵਿੱਚ 4 ਤੋਂ 6 ਮਹੀਨੇ ਜਾਂ ਵੱਧ ਸਮਾਂ ਲੱਗ ਸਕਦਾ ਹੈ। ਇਸ ਦੇ ਨਾਲ, ਰੱਦ ਹੋਣ ਦੀ ਦਰ ਵੀ ਉੱਚੀ ਹੋ ਸਕਦੀ ਹੈ। SDS ਪ੍ਰੋਗਰਾਮ ਅਧੀਨ ਅਸਵੀਕਾਰ ਦਰ 10% ਤੋਂ ਘੱਟ ਸੀ, ਜਦੋਂ ਕਿ ਆਮ ਪ੍ਰਕਿਰਿਆ ਦੇ ਤਹਿਤ ਇਹ ਦਰ 25% ਤੱਕ ਪਹੁੰਚ ਸਕਦੀ ਹੈ।

Exit mobile version