ਚੰਡੀਗੜ੍ਹ, 21 ਨਵੰਬਰ 2024: ਕੈਨੇਡਾ (Canada) ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਮਾਨਸਾ ਦੇ ਪਿੰਡ ਜੋਈਆ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕੈਨੇਡਾ ‘ਚ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ (22ਸਾਲ ) ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਨੂੰ ਪੁੱਤਰ ਦੀ ਮ੍ਰਿਤਕ ਨੂੰ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਮਾਨਸਾ ਦੇ ਪਿੰਡ ਜ਼ੋਇਆ ਦੇ ਕਿਸਾਨ ਬਲਕਾਰ ਸਿੰਘ ਨੇ ਆਪਣੀ ਡੇਢ ਏਕੜ ਜ਼ਮੀਨ ਵੇਚ ਕੇ ਦੋ ਸਾਲ ਪਹਿਲਾਂ ਆਪਣੇ ਪੁੱਤ ਜਸਕਰਨ ਸਿੰਘ ਨੂੰ ਕੈਨੇਡਾ (Canada) ਪੜ੍ਹਨ ਲਈ ਭੇਜਿਆ ਸੀ। ਮਾਪਿਆਂ ਨੂੰ ਉਮੀਦ ਸੀ ਕਿ ਉਨ੍ਹਾਂ ਦੇ ਪੁੱਤ ਨੂੰ ਪੜ੍ਹਾਈ ਦੇ ਨਾਲ-ਨਾਲ ਉੱਥੇ ਕੋਈ ਰੁਜ਼ਗਾਰ ਮਿਲ ਸਕੇ। ਪਰ ਹੁਣ ਪਰਿਵਾਰ ਨੂੰ ਆਪਣੇ ਪੁੱਤ ਦੀ ਮੌਤ ਦੀ ਖ਼ਬਰ ਮਿਲੀ ਹੈ, ਜਿਸ ਤੋਂ ਬਾਅਦ ਪਰਿਵਾਰ ਸਦਮੇ ‘ਚ ਹੈ।