Site icon TheUnmute.com

ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ‘ਚ ਨਿਵੇਸ਼ ਕਰਨ ਲਈ ਦਿਖਾਈ ਡੂੰਘੀ ਦਿਲਚਸਪੀ

Nebula Group

ਚੰਡੀਗੜ੍ਹ, 07 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਨੇਡਾ ਦੀ ਕੰਪਨੀ ਨੈਬੁਲਾ ਗਰੁੱਪ (Nebula Group) ਨਾਲ ਮੁਲਾਕਾਤ ਕੀਤੀ | ਮੁੱਖ ਮੰਤਰੀ ਨੇ ਦੱਸਿਆ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰਨ ‘ਚ ਦਿਲਚਸਪੀ ਦਿਖਾਈ ਹੈ |

ਇਸ ਲਈ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ, ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ | ਉਨ੍ਹਾਂ ਦੱਸਿਆ ਕਿ ਇਹ ਕੰਪਨੀ ਓਜ਼ੋਨ ਤਕਨੀਕ ਦੀ ਮੱਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ।

ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਮਾਰਕਫੈੱਡ ਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕੰਪਨੀ ਦੁਆਰਾ ਦੋਰਾਹਾ ਨੇੜੇ ਪਲਾਂਟ ਲਗਾਇਆ ਜਾਵੇਗਾ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ।

ਮੁੱਖ ਮੰਤਰੀ ਮਾਨ ਨੇ ਦੱਸਿਆ ਇਹ ਕੰਪਨੀ (Nebula Group) ਲੁਧਿਆਣਾ ਦੇ ਬੁੱਢੇ ਨਾਲੇ ਨੂੰ ਨਵੀਨਤਮ ਤਕਨੀਕ ਨਾਲ ਸਾਫ਼ ਕਰਨ ਲਈ ਆਪਣੀ ਮੁਹਾਰਤ ਦੀ ਵਰਤੋਂ ਕਰੇਗੀ। ਕੰਪਨੀ ਭਾਰਤੀ ਮੂਲ ਦੇ ਭੰਡਾਰਾਂ ‘ਤੇ ਕੈਂਸਰ ਪੈਦਾ ਕਰਨ ਵਾਲੀਆਂ ਅਸ਼ੁੱਧੀਆਂ ਨੂੰ ਦੂਰ ਕਰੇਗੀ ਅਤੇ ਇਸ ਤੋਂ ਇਲਾਵਾ ਨੈਨੋ ਪੱਧਰ ‘ਤੇ ਨੈਬੁਲਾ ਓਜ਼ੋਨੇਸ਼ਨ ਦੀ ਮੱਦਦ ਨਾਲ ਕੈਂਸਰ ਪੈਦਾ ਕਰਨ ਵਾਲੇ ਸਾਰੇ ਤੱਤਾਂ ਨੂੰ ਦੂਰ ਕਰਨ ਦੀ ਵੀ ਤਜਵੀਜ਼ ਹੈ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਣੀ ਦੇ TDS ਦੇ ਪੱਧਰ ਨੂੰ 100 ਤੋਂ ਘੱਟ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਇਹ ਪਾਣੀ ਪੀਣ ਦੇ ਯੋਗ ਹੋ ਸਕੇ।

ਮੁੱਖ ਮੰਤਰੀ ਮਾਨ ਦੇ ਯਤਨਾਂ ਸਦਕਾ ਕੰਪਨੀ, ਪਲਾਸਟਿਕ ਦੇ ਕੂੜੇ ਖਾਸ ਕਰਕੇ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਲਈ ਪੰਜਾਬ ‘ਚ ਪਲਾਂਟ ਲਗਾਉਣ ਲਈ ਵੀ ਸਹਿਮਤ ਹੋ ਗਈ। ਇਸ ਨਾਲ ਪਲਾਸਟਿਕ ਦੇ ਕੂੜੇ ਦੀ ਸਮੱਸਿਆ ਹੱਲ ਹੋਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡੀਅਨ ਕੰਪਨੀ ਲਈ ਵੀ ਪੰਜਾਬ’ਚ ਨਿਵੇਸ਼ ਕਰਨਾ ਵਧੇਰੇ ਲਾਹੇਵੰਦ ਸਿੱਧ ਹੋਵੇਗਾ।

Exit mobile version