July 2, 2024 8:30 am
Canada's elections

ਕੈਨੇਡੀਅਨ ਖੁਫੀਆ ਏਜੰਸੀ ਦਾ ਦਾਅਵਾ, ਕੈਨੇਡਾ ਦੀਆਂ ਚੋਣਾਂ ‘ਚ ਭਾਰਤ ਨੇ ਨਹੀਂ ਚੀਨ ਨੇ ਕੀਤੀ ਦਖ਼ਲਅੰਦਾਜੀ

ਚੰਡੀਗੜ੍ਹ,10 ਅਪ੍ਰੈਲ 2024: ਕੈਨੇਡਾ ਨਾਲ ਤਣਾਅ ਦਰਮਿਆਨ ਇਸ ਗੱਲ ਦੀ ਪੁਸ਼ਟੀ ਹੋ ​​ਗਈ ਹੈ ਕਿ ਭਾਰਤ ਨੇ ਕੈਨੇਡਾ ਦੀਆਂ ਚੋਣਾਂ (Canada’s elections) ਵਿੱਚ ਦਖਲ ਨਹੀਂ ਦਿੱਤਾ। ਕੈਨੇਡਾ ਦੀ ਅਧਿਕਾਰਤ ਜਾਂਚ ਰਿਪੋਰਟ ਮੁਤਾਬਕ ਕੈਨੇਡਾ ਵਿਚ 2021 ਦੀਆਂ ਚੋਣਾਂ ਦੀ ਨਿਗਰਾਨੀ ਕਰ ਰਹੇ ਸੀਨੀਅਰ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਭਾਰਤ ਦੀ ਦਖਲਅੰਦਾਜ਼ੀ ਜਾਂ ਪ੍ਰਭਾਵ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਹ ਦਾਅਵਾ ਕੀਤਾ ਗਿਆ ਹੈ ਕਿ 2021 ਦੀਆਂ ਚੋਣਾਂ ਦੀ ਨਿਗਰਾਨੀ ਕਰਨ ਵਾਲੇ ਸੀਨੀਅਰ ਅਧਿਕਾਰੀਆਂ ਨੂੰ ਵੀ ਦਖਲਅੰਦਾਜ਼ੀ ਦੀ ਜਾਣਕਾਰੀ ਨਹੀਂ ਲੱਗ ਸਕੀ ਸੀ। ਚੀਨ ਦੀ ਦਖਲਅੰਦਾਜ਼ੀ ਦੇ ਕਥਿਤ ਦੋਸ਼ਾਂ ਕਾਰਨ ਵਿਰੋਧੀ ਸੰਸਦ ਮੈਂਬਰ ਨਾਰਾਜ਼ ਹਨ। ਉਹ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦਬਾਅ ਹੇਠ ਪ੍ਰਧਾਨ ਮੰਤਰੀ ਟਰੂਡੋ ਨੇ ਵਿਦੇਸ਼ੀ ਦਖਲ ਦੀ ਜਾਂਚ ਲਈ ਕਮਿਸ਼ਨ ਦੀ ਸਥਾਪਨਾ ਕੀਤੀ ਹੈ। ਕੈਨੇਡੀਅਨ ਅਧਿਕਾਰੀ ਚੀਨ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਇੱਕ ਖਿਡਾਰੀ ਮੰਨਦੇ ਹਨ। ਹਾਲਾਂਕਿ, ਚੀਨੀ ਦੂਤਘਰ ਨੇ ਅਜੇ ਤੱਕ ਸੀਐਸਆਈਐਸ ਦੇ ਬਿਆਨ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਹਾਲਾਂਕਿ ਕੈਨੇਡੀਅਨ ਖੁਫੀਆ ਏਜੰਸੀ ਦੀ ਜਾਂਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਦੀਆਂ ਪਿਛਲੀਆਂ ਦੋ ਚੋਣਾਂ (Canada’s elections) ‘ਚ ਚੀਨ ਨੇ ਦਖਲਅੰਦਾਜ਼ੀ ਕੀਤੀ ਸੀ। ਦਰਅਸਲ, ਪਿਛਲੇ ਸਾਲ ਸਤੰਬਰ ਵਿੱਚ ਜਾਰੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੈਨੇਡਾ ਵਿੱਚ 2019 ਅਤੇ 2021 ਵਿੱਚ ਹੋਈਆਂ ਦੋ ਸੰਘੀ ਚੋਣਾਂ ਵਿੱਚ ਚੀਨ ਨੇ ਦਖਲਅੰਦਾਜ਼ੀ ਕੀਤੀ ਸੀ।

ਇਸ ਨਾਲ ਜਸਟਿਨ ਟਰੂਡੋ ਦੀ ਜਿੱਤ ਹੋਈ। ਚੀਨ ਨੇ ਇਨ੍ਹਾਂ ਕਥਿਤ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਦੇ ਦਬਾਅ ਹੇਠ ਪੀਐਮ ਟਰੂਡੋ ਨੇ ਮਾਮਲੇ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ ਸੀ। ਟਰੂਡੋ ਅੱਜ ਖੁਦ ਇਸ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ।

ਦੂਜੇ ਪਾਸੇ ਕੁਝ ਦਿਨ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵੱਲੋਂ ਚੋਣਾਂ ਵਿੱਚ ਦਖਲ ਦੇਣ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ, “ਕੈਨੇਡਾ ਦੇ ਦੋਸ਼ ਬੇਬੁਨਿਆਦ ਹਨ। ਭਾਰਤ ਸਰਕਾਰ ਦੀ ਇਹ ਨੀਤੀ ਨਹੀਂ ਹੈ ਕਿ ਉਹ ਦੂਜੇ ਦੇਸ਼ਾਂ ਦੀਆਂ ਲੋਕਤਾਂਤਰਿਕ ਪ੍ਰਕਿਰਿਆਵਾਂ ਵਿੱਚ ਦਖ਼ਲਅੰਦਾਜ਼ੀ ਕਰੇ। ਇਹ ਕੈਨੇਡਾ ਹੀ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇ ਰਿਹਾ ਹੈ।”