ਚੰਡੀਗੜ੍ਹ 13 ਜੂਨ 2022: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨੇ ਸੋਮਵਾਰ ਨੂੰ ਟਵੀਟ ਕੀਤਾ ਕਿ ਉਹ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਸਾਲ ਜਨਵਰੀ ‘ਚ ਵੀ ਟਰੂਡੋ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਲਿਹਾਜ਼ ਨਾਲ, ਟਰੂਡੋ ਛੇ ਮਹੀਨਿਆਂ ਦੇ ਅੰਦਰ ਦੂਜੀ ਵਾਰ ਸੰਕਰਮਿਤ ਪਾਏ ਗਏ ਹਨ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ “ਇਸ ਸਮੇਂ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ, ਪਰ ਅਜਿਹਾ ਇਸ ਲਈ ਹੈ ਕਿਉਂਕਿ ਮੈਂ ਕੋਰੋਨਾ ਵੈਕਸੀਨ ਦੀਆਂ ਸਾਰੀਆਂ ਖੁਰਾਕਾਂ ਲੈ ਲਈਆਂ ਹਨ। ਇਸ ਲਈ ਜੇਕਰ ਤੁਹਾਡਾ ਟੀਕਾ ਨਹੀਂ ਲਗਾਇਆ ਗਿਆ ਹੈ ਤਾਂ ਟੀਕਾਕਰਨ ਕਰਵਾਓ ਅਤੇ ਜੇਕਰ ਹੋ ਸਕੇ ਤਾਂ ਇੱਕ ਬੂਸਟਰ ਵੀ ਲਓ।”