Site icon TheUnmute.com

ਵਿਜੀਲੈਂਸ ਵੱਲੋਂ ਨਹਿਰੀ ਪਟਵਾਰੀ ਗ੍ਰਿਫਤਾਰ, ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ ਰਿਸ਼ਵਤ ਮੰਗਣ ਦਾ ਦੋਸ਼

Canal patwari

ਚੰਡੀਗੜ੍ਹ, 28 ਸਤੰਬਰ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ ਮੁਹਿੰਮ ਵਿੱਢੀ ਹੋਈ ਹੈ | ਇਸ ਤਹਿਤ ਵਿਜੀਲੈਂਸ ਬਿਊਰੋ ਨੇ ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ (Canal patwari) ਨੂੰ ਗ੍ਰਿਫਤਾਰ ਕੀਤਾ ਹੈ | ਗ੍ਰਿਫਤਾਰ ਨਹਿਰੀ ਪਟਵਾਰੀ ਕਰਮਜੀਤ ਸਿੰਘ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਹੈ |

ਗ੍ਰਿਫਤਾਰੀ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਦੁਆਰਾ ਦਰਜ ਕਰਵਾਈ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਹੈ |

Read More: ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦੇ ਤਬਾਦਲੇ ਦੇ ਹੁਕਮ ਜਾਰੀ

ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਕੋਲ 25 ਏਕੜ ਜ਼ਮੀਨ ਹੈ, ਜਿਸ ‘ਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਲਈ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਲਈ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ (Canal patwari) ਕਰਮਜੀਤ ਸਿੰਘ ਉਸ ਕੋਲੋਂ 2600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗੀ |

ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ ਕਰ ਲਿਆ | ਉਕਤ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੈਦ ਦਰਜ ਕਰ ਲਿਆ ਹੈ ਅਤੇ ਕੇਸ ਦੀ ਅਗਲੀ ਜਾਂਚ ਜਾਰੀ ਹੈ।

Exit mobile version