Site icon TheUnmute.com

ਅੰਮ੍ਰਿਤਸਰ ਵਿਖੇ ਸਿੱਧੂ ਮੂਸੇਵਾਲਾ ਦੀ ਯਾਦ ‘ਚ ਕੱਢਿਆ ਕੈਂਡਲ ਮਾਰਚ, ਇਨਸਾਫ ਦਿਵਾਉਣ ਦੀ ਕੀਤੀ ਅਪੀਲ

Sidhu Moosewala

ਅੰਮ੍ਰਿਤਸਰ 03 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala)’ਤੇ ਹੋਏ ਹਮਲੇ ਨੂੰ ਲੈ ਕੇ ਲੋਕਾਂ ‘ਚ ਭਾਰੀ ਗੁੱਸਾ ਦਿਖਾਈ ਦੇ ਰਿਹਾ ਹੈ ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਚਿਹਰਿਆਂ ‘ਤੇ ਨਿਰਾਸ਼ਾ ਪਾਈ ਜਾ ਰਹੀ ਹੈ। ਇਸਦੇ ਚਲਦੇ ਅੰਮਿ੍ਤਸਰ ਦੇ ਸੌ ਫੁੱਟੀ ਰੋਡ ‘ਤੇ ਨੌਜਵਾਨਾਂ ਨੇ ਕੈਂਡਲ ਮਾਰਚ ਕੱਢਦੇ ਹੋਏ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ

ਇਸ ਕੈਂਡਲ ਮਾਰਚ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਨ ਮੰਗ ਕੀਤੀ ਹੈ | ਇਸ ਦੌਰਾਨ ਗੱਲਬਾਤ ਕਰਦਿਆਂ ਨੌਜਵਾਨਾਂ ਨੇ ਕਿਹਾ ਕਿ ਹੁਣੇ ਰਾਜਨੀਤਿਕ ਪਾਰਟੀਆਂ ਦੇ ਨੇਤਾ ਵੀ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ ਲੇਕਿਨ ਪੰਜਾਬੀ ਮਿਊਜ਼ਿਕ ਇੰਡਸਟਰੀ ਚੋਂ ਜ਼ਿਆਦਾਤਰ ਕਲਾਕਾਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਹੀ ਨਹੀਂ ਕੀਤਾ |

ਇਸ ਦੇ ਨਾਲ ਹੀ ਨੌਜਵਾਨਾਂ ਨੇ ਕਿਹਾ ਕਿ ਅਸੀਂ ਸਰਕਾਰ ਤੇ ਪ੍ਰਸ਼ਾਸਨ ਅੱਗੇ ਅਪੀਲ ਕਰਦੇ ਹਾਂ ਕਿ ਜਲਦ ਤੋਂ ਜਲਦ ਸਿੱਧੂ ਮੂਸੇਵਾਲਾ (Sidhu Moosewala)ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਉਣ | ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਵਿੱਚ ਲਗਾਤਾਰ ਹੀ ਲਾਈਨ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਵੱਲ ਧਿਆਨ ਦੇਣ ਤੇ ਪੰਜਾਬ ਵਿੱਚ ਅਮਨ ਸ਼ਾਂਤੀ ਬਰਕਰਾਰ ਰੱਖਣ |

Exit mobile version