Site icon TheUnmute.com

ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਦਿੱਤੀ ਵਧਾਈ, ਕਿਹਾ ਵੱਡੇ ਲੀਡਰਾਂ ਦਾ ਕਾਂਗਰਸ ਨੂੰ ਛੱਡਣ ਦਾ ਸਿਲਸਿਲਾ ਜਾਰੀ ਰਹੇਗਾ

Capt Amarinder Singh

ਚੰਡੀਗੜ੍ਹ 19 ਮਈ 2022: ਸੁਨੀਲ ਜਾਖੜ (Sunil Jakhar) ਵਲੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਭਾਜਪਾ ‘ਚ ਸ਼ਾਮਲ ਹੋ ਗਏ | ਇਸ ਦੌਰਾਨ ਵੱਖ ਵੱਖ ਸਿਆਸੀ ਆਗੂਆਂ ਵਲੋਂ ਬਿਆਨ ਦਿੱਤੇ ਜਾ ਰਹੇ ਹਨ | ਇਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਅੱਜ ਸੁਨੀਲ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ “ਸਹੀ ਪਾਰਟੀ ਵਿੱਚ ਸਹੀ ਆਦਮੀ”। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ, ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਨੇਤਾਵਾਂ ਦੇ ਕਾਂਗਰਸ ਦੇ ਡੁੱਬਦੇ ਜਹਾਜ਼ ਨੂੰ ਛੱਡਣ ਦਾ ਸਿਲਸਿਲਾ ਜਾਰੀ ਰਹੇਗਾ।

ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਕਿਹਾ ਕਿ ਕਾਂਗਰਸ ਵਿੱਚੋਂ ਵੱਡੇ ਲੀਡਰਾਂ ਦਾ ਬਾਹਰ ਨਿਕਲਣਾ ਜਾਰੀ ਰਹੇਗਾ ਅਤੇ ਪਾਰਟੀ ਅਗਾਮੀ ਤਬਾਹੀ ਵੱਲ ਵਧ ਰਹੀ ਹੈ। “ਉਨ੍ਹਾਂ (ਸੁਨੀਲ) ਵਰਗੇ ਸੱਚੇ ਅਤੇ ਇਮਾਨਦਾਰ ਨੇਤਾ ਹੁਣ ਕਾਂਗਰਸ ਵਿੱਚ ਸਾਹ ਨਹੀਂ ਲੈ ਸਕਦੇ”, ਉਨ੍ਹਾਂ ਨੇ ਕਿਹਾ, “ਕਾਂਗਰਸ ਪਾਰਟੀ ਵਿੱਚ ਹੁਣ ਸਭ ਨੂੰ ਬਹੁਤ ਘੁੱਟਣ ਹੋਣ ਲੱਗ ਗਈ ਹੈ”।

ਉਨ੍ਹਾਂ ਕਿਹਾ ਕਿ ਕਿਵੇਂ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਾਂਗਰਸ ਪਾਰਟੀ ਇੱਕ ਗਲਤ ਫੈਸਲੇ ਕਾਰਨ ਪੰਜਾਬ ਵਿੱਚ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। “ਮੈਂ ਮੁੱਖ ਮੰਤਰੀ ਸੀ, ਜਦੋਂ ਕਿ ਸੁਨੀਲ ਪ੍ਰਦੇਸ਼ ਕਾਂਗਰਸ ਪ੍ਰਧਾਨ ਸੀ ਅਤੇ ਇੱਕ ਸਾਲ ਤੋਂ ਵੀ ਘੱਟ ਸਮਾਂ ਪਹਿਲਾਂ ਸਭ ਕੁਝ ਠੀਕ ਚੱਲ ਰਿਹਾ ਸੀ ਅਤੇ ਅਸੀਂ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਉਣ ਜਾ ਰਹੇ ਸੀ,” ਉਨ੍ਹਾਂ ਨੇ ਅੱਗੇ ਕਿਹਾ, “ਅਤੇ ਲੀਡਰਸ਼ਿਪ ਦਾ ਇੱਕ ਗਲਤ ਫੈਸਲਾ ਪਾਰਟੀ ਲਈ ਆਤਮਘਾਤੀ ਸਿੱਧ ਹੋਇਆ ਹੈ ਅਤੇ ਪਾਰਟੀ ਹੁਣ ਦੇਸ਼ ਦੇ ਹੋਰ ਹਿੱਸਿਆਂ ਵਾਂਗ ਪੰਜਾਬ ਵਿੱਚ ਵੀ ਆਪਣੀ ਤਬਾਹੀ ਵੱਲ ਵੱਧ ਰਹੀ ਹੈ।”

Exit mobile version