ਚੰਡੀਗੜ੍ਹ 28 ਜੂਨ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰੀੜ੍ਹ ਦੀ ਹੱਡੀ ਦੇ ਆਪਰੇਸ਼ਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੇ ਟਵਿੱਟਰ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ, “ਤੁਹਾਨੂੰ ਸਾਰਿਆਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਤੇ ਉਹ ਮੁੜ ਪੂਰਨ ਸਿਹਤਯਾਬੀ ਵੱਲ ਵੱਧ ਰਹੇ ਹਨ।”
25 ਜੂਨ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੀੜ੍ਹ ਦੀ ਹੱਡੀ ਦਾ ਆਪਰੇਸ਼ਨ ਹੋਇਆ ਸੀ। ਇਹ ਆਪਰੇਸ਼ਨ ਲੰਡਨ ਦੇ ਇੱਕ ਹਸਪਤਾਲ ਵਿੱਚ ਕੀਤਾ ਗਿਆ ਸੀ। ਹੁਣ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹ ਹੁਣ ਤੰਦਰੁਸਤ ਹਨ।