ਚੰਡੀਗੜ੍ਹ, 28 ਅਕਤੂਬਰ 2021 : ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿੰਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ ਹਨ।
ਜਿਸ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਿਕਰੀ ਬਾਰਡਰ ’ਤੇ ਤੇਜ਼ ਰਫ਼ਤਾਰ ਦੀ ਲਪੇਟ ’ਚ ਆਉਣ ਨਾਲ ਮਾਨਸਾ ਦੀਆਂ 3 ਕਿਸਾਨ ਔਰਤਾਂ ਦਰਦਨਾਕ ਮੌਤ ਹੋਣ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਲੱਗਾ ਹੈ, ਘਟਨਾ ’ਚ ਗੰਭੀਰ ਰੂਪ ਨਾਲ ਤਿੰਨ ਔਰਤਾਂ ਵੀ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ ਅਤੇ ਨਾਲ ਹੀ ਕੈਪਟਨ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਜ਼ਖ਼ਮੀਆਂ ਦਾ ਇਲਾਜ਼ ਯਕੀਨੀ ਬਣਾਉਣ ਲਈ ਕਿਹਾ ਹੈ |
‘Saddened at tragic death of 3 Mansa women farmers who were mowed down by a speeding loaded truck at Tikri Border. Praying for 3 other women seriously injured in incident. @PunjabGovtIndia should compensate victims’ families & ensure best treatment for injured.’: @capt_amarinder pic.twitter.com/kfp83Gm7Y6
— Raveen Thukral (@RT_Media_Capt) October 28, 2021