July 2, 2024 10:46 pm
Capt Amarinder Singh

ਭਾਜਪਾ ਵਲੋਂ ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਨੇ ਉਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ

ਚੰਡੀਗੜ੍ਹ 02 ਜੁਲਾਈ 2022: ਭਾਜਪਾ ਵਲੋਂ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਲਈ ਦਰੋਪਦੀ ਮੁਰਮੂ ਦੇ ਐਲਾਨ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh)  ਨੂੰ ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਬੁਲਾਰੇ ਅਨੁਸਾਰ ਸ਼ਨੀਵਾਰ ਨੂੰ ਕਿਹਾ ਕਿ ਅਮਰਿੰਦਰ ਸਿੰਘ ਨੂੰ ਭਾਜਪਾ ਵਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾਉਣ ‘ਤੇ ਵਿਚਾਰ ਹੋਲਿਟਾ ਜਾ ਰਿਹਾ ਹੈ । ਮੰਨਿਆ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਧੀਆ ਸੰਬੰਧ ਹਨ |

ਭਾਰਤੀ ਚੋਣ ਕਮਿਸ਼ਨ ਵਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਦੇ 16ਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣਾਂ 6 ਅਗਸਤ ਨੂੰ ਹੋਣਗੀਆਂ, ਨਾਮਜ਼ਦਗੀ ਦੀ ਆਖਰੀ ਮਿਤੀ 19 ਜੁਲਾਈ ਨੂੰ ਨਿਰਧਾਰਤ ਕੀਤੀ ਗਈ ਹੈ | ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੇ 10 ਅਗਸਤ ਨੂੰ ਅਹੁਦਾ ਛੱਡਣ ਤੋਂ ਚਾਰ ਦਿਨ ਪਹਿਲਾਂ ਚੋਣਾਂ ਹੋਣੀਆਂ ਹਨ।

ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਲੰਡਨ ਵਿੱਚ ਰੀੜ ਦੀ ਹੱਡੀ ਦੀ ਸਰਜਰੀ ਹੋਈ ਹੈ। ਕੈਪਟਨ ਲੰਡਨ ਤੋਂ ਛੇਤੀ ਹੀ ਭਾਰਤ ਵਾਪਸ ਆਉਣਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਿੰਘ ਦੀ ਸਰਜਰੀ ਤੋਂ ਬਾਅਦ ਉਨ੍ਹਾਂ ਨਾਲ ਗੱਲ ਕੀਤੀ।ਇਸਦੇ ਨਾਲ ਹੀ ਕੈਪਟਨ ਦੀ ਪਾਰਟੀ ਦਾ ਭਾਜਪਾ ‘ਚ ਜਲਦ ਰਲੇਵਾਂ ਹੋ ਸਕਦਾ ਹੈ |