July 7, 2024 5:56 pm
Capt Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਮਾਨ ਸਰਕਾਰ ਦੀ 2 ਮਹੀਨੇ ਦੀ ਕਾਰਗੁਜਾਰੀ ‘ਤੇ ਚੁੱਕੇ ਸਵਾਲ

ਚੰਡੀਗੜ੍ਹ 16 ਮਈ 2022: ਭਗਵੰਤ ਮਾਨ ਸਰਕਾਰ (Bhagwant Mann government) ਦੇ ਦੋ ਮਹੀਨੇ ਪੂਰੇ ਹੋਣ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਸੂਬਾ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਚੁੱਕੇ ।ਉਨ੍ਹਾਂ ਨੇ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕੀਤੇ | ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟਰ ਸਾਂਝਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਘੇਰਿਆ।

ਇਸ ਦੌਰਾਨ ਕੈਪਟਨ ਨੇ ਮਾਨ ਸਰਕਾਰ ਦੀ ਦੋ ਮਹੀਨਿਆਂ ਦੀ ਕਾਰਗੁਜਾਰੀ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ 27 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ, 61 ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਅਤੇ 27 ਲੋਕਾਂ ਦਾ ਦਿਨ ਦਿਹਾੜੇ ਕਤਲ ਕੀਤਾ ਗਿਆ। ਇਥੋਂ ਤੱਕ ਕਿ ਪੰਜਾਬ ਪੁਲਿਸ ਦੇ ਹੈਡਕੁਆਟਰ ਮੋਹਾਲੀ ਉਤੇ ਹੋਏ ਹਮਲਾ ਵੀ ‘ਆਪ’ ਸਰਕਾਰ ਦੀ ਕਾਰਗੁਜਾਰੀ ਦੱਸਿਆ ਹੈ।

Capt Amarinder Singh