July 7, 2024 12:23 pm
ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਕਹੀ ਇਹ ਗੱਲ

ਚੰਡੀਗੜ੍ਹ, 24 ਨਵੰਬਰ 2021 : ਸਾਬਕਾ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ ਉਹ ਸਾਰੇ ਕਿਸਾਨਾਂ ਨੂੰ ਵਧਾਈ ਦਿੰਦੇ ਹਨ ਕਿਉਂਕਿ ਕੇਂਦਰੀ ਮੰਤਰੀ ਮੰਡਲ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਸਾਡੇ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਸਮੇਤ ਵਾਪਸ ਆ ਜਾਣਗੇ।

ਇੱਥੇ ਦੱਸ ਦੇਈਏ ਕਿ ਪੀ.ਐੱਮ ਮੋਦੀ ਵੱਲੋਂ ਤਿੰਨ ਖੇਤੀ ਬਿੱਲ ਵਾਪਸ ਲੈ ਲਏ ਗਏ ਸਨ ਪਰ ਇਸ ਤੋਂ ਬਾਅਦ ਵੀ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਇਆ। ਕਿਸਾਨਾਂ ਨੇ ਮੰਗ ਕੀਤੀ ਸੀ ਕਿ ਜਦੋਂ ਤੱਕ ਖੇਤੀਬਾੜੀ ਬਿੱਲ ਸੰਸਦ ਵਿੱਚ ਪਾਸ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਧਰਨੇ ’ਤੇ ਬੈਠਣਗੇ। ਧਿਆਨ ਯੋਗ ਹੈ ਕਿ ਡੇਢ ਸਾਲ ਤੋਂ ਲਟਕ ਰਹੇ ਕਿਸਾਨ ਬਿੱਲਾਂ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਐਲਾਨ ਨਾਲ ਖਤਮ ਕਰ ਦਿੱਤਾ ਸੀ।

ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਖੇਤੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪੀ.ਐੱਮ ਮੋਦੀ ਨੇ ਆਪਣੇ ਸੰਬੋਧਨ ‘ਚ ਇਹ ਵੀ ਕਿਹਾ ਸੀ ਕਿ ਦੇਸ਼ ਦੇ ਕੋਨੇ-ਕੋਨੇ ‘ਚ ਕਈ ਕਿਸਾਨ ਜਥੇਬੰਦੀਆਂ ਨੇ ਇਸ ਦਾ ਸਵਾਗਤ ਕੀਤਾ ਹੈ।