ਚੰਡੀਗੜ੍ਹ 8 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) ਦੀਆਂ ਤਾਰੀਖਾਂ ਦੇ ਐਲਾਨ ‘ਤੇ ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਲਿਖਿਆ ਕਿ ਜਿੰਨੀ ਜਲਦੀ ਹੋਵੇ, ਓਨਾ ਹੀ ਚੰਗਾ ਹੈ। ਅਸੀਂ ਸਾਰੇ ਇਸ ਵੱਡੇ ਦਿਨ ਲਈ ਤਿਆਰ ਹਾਂ, ਜੋ ਪੰਜਾਬ (Punjab) ਦੇ ਭਵਿੱਖ ਦਾ ਫੈਸਲਾ ਕਰੇਗਾ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਲੋਕਤੰਤਰ ਦੇ ਕਾਰਨੀਵਲ ‘ਚ ਪੂਰੀ ਭਾਵਨਾ ਨਾਲ ਹਿੱਸਾ ਲੈਣ ਅਤੇ ਇਸ ਦੇ ਨਾਲ ਹੀ ਕੋਵਿਡ ਨਾਲ ਸਬੰਧਤ ਸਾਰੇ ਪ੍ਰੋਟੋਕੋਲ ਦੀ ਪਾਲਣਾ ਕਰਨ।
ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) ਦਾ ਬਿਗਲ ਵੱਜ ਚੁੱਕਾ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਪੰਜਾਬ ਵਿੱਚ 14 ਫਰਵਰੀ 2022 ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 10 ਮਾਰਚ ਨੂੰ ਆਉਣਗੇ। ਇਸ ਦੇ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਕੋਰੋਨਾ ਵਿੱਚ ਚੋਣਾਂ ਕਰਵਾਉਣਾ ਚੁਣੌਤੀਪੂਰਨ ਹੈ, ਪਰ ਇਹ ਸਾਡਾ ਫਰਜ਼ ਹੈ। ਚੋਣਾਂ ਕਰੋਨਾ ਨਿਯਮਾਂ ਅਨੁਸਾਰ ਕਰਵਾਈਆਂ ਜਾਣਗੀਆਂ।