July 8, 2024 9:38 pm
ਸੂਬੇ ਦੀ ਬਰਬਾਦੀ ਕੈਪਟਨ ਅਮਰਿੰਦਰ ਸਿੰਘ ਦੀ ਅਕਾਲੀ ਤੇ ਬਾਜਪਾ ਨਾਲ ਮਿਲੀਭੁਗਤ : ਚੰਨੀ

ਸੂਬੇ ਦੀ ਬਰਬਾਦੀ ਕੈਪਟਨ ਅਮਰਿੰਦਰ ਸਿੰਘ ਦੀ ਅਕਾਲੀ ਤੇ ਬਾਜਪਾ ਨਾਲ ਮਿਲੀਭੁਗਤ : ਚੰਨੀ

ਚੰਡੀਗੜ੍ਹ 24 ਨਵੰਬਰ 2021: ਮੌਜੂਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾ ਨੇ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਦੀ ਮਿਲੀਭੁਗਤ ਦੱਸਿਆ|

ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖਤਰੇ ’ਚ ਪਾ ਕੇ ਬਾਜਪਾ ਅਤੇ ਬਾਦਲ ਪਰਿਵਾਰ ਅਤੇ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਕਰਕੇ ਕਾਂਗਰਸੀ ਵਿਧਾਇਕਾਂ ਨੇ ਇਕਜੁੱਟਤਾ ਦਿਖਾਈ ਤੇ ਮੁੱਖ ਮੰਤਰੀ ਨੂੰ ਕੁਰਸੀ ਤੋਂ ਲਾਂਭੇ ਕੀਤਾ। ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਬਣਾਈ ਗਈ ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।

ਚੰਨੀ ਨੇ ਅਕਾਲੀਆਂ ’ਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਅਣਦੇਖੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀਆਂ ਦਾ ਬਸਪਾ ਨਾਲ ਨਾਪਾਕ ਗਠਜੋੜ ਹੈ ਅਤੇ ਉਨ੍ਹਾਂ ਨੂੰ ਜਾਣ ਬੁੱਝ ਕੇ ਕਮਜ਼ੋਰ ਸੀਟਾਂ ਦਿੱਤੀਆਂ ਹਨ। ਇਨ੍ਹਾਂ ਸੀਟਾਂ ’ਤੇ ਜਿੱਤ ਨਾਲ ਅਕਾਲੀ ਭਾਜਪਾ ਨੂੰ ਲਾਭ ਪਹੁੰਚਾਉਣਗੇ। ਚੰਨੀ ਨੇ ਕਿਹਾ ਕਿ ਇਸ ਦਾ ਮੁੱਖ ਮੰਤਵ ਐੱਸ. ਸੀ. ਭਾਈਚਾਰੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਾ ਹੈ |ਉਨ੍ਹਾਂ ਨੇ ਇਹ ਗਠਜੋੜ ਨੂੰ ਨਿੱਜੀ ਸਵਾਰਥਾਂ ਨੂੰ ਪੂਰਾ ਕਰਨਾ ਕਿਹਾ ।ਉਨ੍ਹਾਂ ਦੋਸ਼ ਲਾਇਆ ਕਿ ਉਹ ਸੱਤਾ ਦੀ ਲਾਲਸਾ ਕਰ ਰਹੇ ਹਨ|

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਤੋਂ ਜਾਣੂ ਹਨ ਕਿ ਪੂਰੇ ਉੱਤਰੀ ਖੇਤਰ ਨਾਲੋਂ ਪੰਜਾਬ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਸਭ ਤੋਂ ਸਸਤੀਆਂ ਹਨ ਅਤੇ ਇਸੇ ਤਰ੍ਹਾਂ ਬਿਜਲੀ ਦੇ ਰੇਟ ਵੀ ਪੂਰੇ ਦੇਸ਼ ਨਾਲੋਂ ਸਭ ਤੋਂ ਸਸਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਸੂਬੇ ’ਚ ਰੇਤ ਅਤੇ ਟਰਾਂਸਪੋਰਟ ਮਾਫੀਆ ’ਤੇ ਨੱਥ ਪਾਉਣ ਵਿਚ ਕਾਮਯਾਬ ਹੋਈ |ਅਤੇ ਅਗਲੀ ਵਾਰੀ ਕੇਬਲ ਮਾਫੀਆ ਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਬਲ ਮਾਫੀਆ ਤੇ ਬਾਦਲ ਪਰਿਵਾਰ ਦਾ ਹੱਥ ਹੈ,ਲੋਕਾਂ ਤੋਂ ਮੋਟੀਆਂ ਦਰਾਂ ਵਸੂਲ ਕਰ ਰਿਹਾ ਹੈ ਅਤੇ ਇਸ ਮਾਫੀਆ ਨੂੰ ਜਲਦੀ ਹੀ ਨੱਥ ਪਾਈ ਜਾਵੇਗੀ।