Punjab Lok Congress

ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਦਾ ਜਲਦ ਹੋ ਸਕਦੈ ਰਲੇਵਾਂ

ਚੰਡੀਗੜ੍ਹ 01 ਜੁਲਾਈ 2022: ਪੰਜਾਬ ਵਿਧਾਨ ਸਭ ਚੋਣਾਂ 2022 ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਅਤੇ ਭਾਜਪਾ (BJP) ਨੇ ਮਿਲ ਕੇ ਲੜੀਆਂ ਸਨ | ਹੁਣ ਖਬਰਾਂ ਸਾਹਮਣੇ ਆ ਰਹੀ ਹਨ ਕਿ ਇਨ੍ਹਾਂ ਦੋਵਾਂ ਪਾਰਟੀਆਂ ਦਾ ਜਲਦ ਰਲੇਵਾਂ ਹੋਣ ਜਾ ਰਿਹਾ ਹੈ |

ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ‘ਚੋਂ ਛੁੱਟੀ ਮਿਲ ਚੁੱਕੀ ਹੈ ਅਤੇ ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ। 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ | ਉਸਦੇ ਚੱਲਦੇ ਭਾਜਪਾ ਪੰਜਾਬ ਦੀਆਂ 13 ਸੀਟਾਂ ‘ਤੇ ਵੀ ਧਿਆਨ ਕੇਂਦਰਤ ਕਰ ਰਹੀ ਹੈ।

ਜਿਕਰਯੋਗ ਹੈ ਕਿ ਭਾਜਪਾ (BJP) ਗਠਜੋੜ ਨਾਲ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ 2022 ਲੜੀਆਂ ਸਨ | ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਉਹ ਆਪ ਪਾਰਟੀ ਉਮੀਦਵਾਰਾਂ ਸਮੇਤ ਪਟਿਆਲਾ ਸੀਟ ਹਾਰ ਗਏ ਸਨ।

ਇਸਦੇ ਨਾਲ ਹੀ ਸੀਨੀਅਰ ਆਗੂ ਸੁਨੀਲ ਜਾਖੜ ਵੀ ਚੋਣਾਂ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਬਹੁਤੇ ਕਾਂਗਰਸੀ ਕੈਪਟਨ ਦੇ ਕਰੀਬੀ ਹਨ।

Scroll to Top