ਕੈਪਟਨ ਅਮਰਿੰਦਰ ਸਿੰਘ ਨੇ ਹਰਨਾਜ਼ ਕੌਰ ਸੰਧੂ ਨੂੰ ‘ਮਿਸ ਯੂਨੀਵਰਸ 2021’ ਦਾ ਖਿਤਾਬ ਜਿੱਤਣ ‘ਤੇ ਦਿੱਤੀ ਵਧਾਈ

Miss Universe 2021

ਚੰਡੀਗੜ੍ਹ 13 ਦਸੰਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amrinder singh) ਨੇ ਹਰਨਾਜ਼ ਕੌਰ ਸੰਧੂ (Harnaz sandhu) ਨੂੰ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਣ ‘ਤੇ ਵਧਾਈ ਦਿੱਤੀ ਹੈ। ਕੈਪਟਨ ((Capt. Amrinder singh) )ਨੇ ਟਵੀਟ ਕੀਤਾ ਕਿ ਇੱਕ ਵਾਰ ਫਿਰ ਭਾਰਤ ਦੀ ਧੀ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਤੁਹਾਡੇ ਸਾਰੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।
ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਦੀ ਹਰਨਾਜ਼ ਸੰਧੂ (Harnaz sandhu)ਨੇ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਿਆ ਹੈ। ਭਾਰਤ 21 ਸਾਲ ਬਾਅਦ ਇੱਕ ਵਾਰ ਫਿਰ ਇਹ ਖਿਤਾਬ ਜਿੱਤਣ ਵਿੱਚ ਕਾਮਯਾਬ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2000 ਵਿੱਚ ਭਾਰਤੀ ਸੁੰਦਰੀ ਲਾਰਾ ਦੱਤਾ ਨੇ ਇਹ ਖਿਤਾਬ ਜਿੱਤਿਆ ਸੀ। ਉਨ੍ਹਾਂ ਤੋਂ ਪਹਿਲਾਂ ਸੁਸ਼ਮਿਤਾ ਸੇਨ 1994 ਵਿੱਚ ਮਿਸ ਯੂਨੀਵਰਸ ਬਣੀ ਸੀ।

sandhu

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।