Site icon TheUnmute.com

ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ‘ਤੇ ਅਮਿਤ ਸ਼ਾਹ ਅਤੇ ਜੇਪੀ ਨੱਢਾ ਨਾਲ ਕਰਨਗੇ ਮੀਟਿੰਗ

Capt

ਚੰਡੀਗੜ੍ਹ 16 ਦਸੰਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ‘ਪੰਜਾਬ ਲੋਕ ਕਾਂਗਰਸ’ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ( Capt Amarinder Singh) ਅੱਜ ਦਿੱਲੀ ਦੇ ਦੌਰੇ ਤੇ ਜਾ ਰਹੇ ਹਨ। ਦਿੱਲੀ ਵਿਖੇ ਉਹ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੀਟਿੰਗ ਕਰਨਗੇ। ਦੱਸ ਦਈਏ ਕਿ ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਨੇ ਆਪਣੀ ਨਵੀਂ ਪਾਰਟੀ ਬਣਾ ਲਈ ਸੀ,ਅਤੇ ਆਗਾਮੀ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜਨ ਦਾ ਐਲਾਨ ਵੀ ਕੀਤਾ ਹੋਇਆ ਹੈ। ਅੱਜ ਦੀ ਭਾਜਪਾ ਹਾਈਕਮਾਨ ਨਾਲ ਮੀਟਿੰਗ ਦੌਰਾਨ ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ (Punjab Lok Congress) ਅਤੇ ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਵੱਡਾ ਅਤੇ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਜਿਸ ਦਾ ਐਲਾਨ ਥੋੜ੍ਹੇ ਦਿਨਾਂ ਵਿੱਚ ਕੀਤਾ ਜਾਵੇਗਾ।

ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਹਣਇੰਦਰ ਸਿੰਘ ਪਿਛਲੇ ਲਗਭਗ ਇੱਕ ਹਫਤੇ ਤੋਂ ਦਿੱਲੀ ਵਿਖੇ ਹੀ ਠਹਿਰੇ ਹੋਏ ਹਨ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਸੀਨੀਅਰ ਭਾਜਪਾ ਆਗੂਆਂ ਨਾਲ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ।

Exit mobile version