Site icon TheUnmute.com

ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾ ਸਕਦੈ ਜੰਮੂ-ਕਸ਼ਮੀਰ ਦਾ ਨਵਾਂ ਰਾਜਪਾਲ

Captain Amarinder Singh

ਚੰਡੀਗੜ੍ਹ, 07 ਜੁਲਾਈ 2023: 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ‘ਚ ਭਾਜਪਾ ਕੇਂਦਰੀ ਮੰਤਰੀ ਮੰਡਲ ਅਤੇ ਸੰਗਠਨ ‘ਚ ਫੇਰਬਦਲ ਦੇ ਨਾਲ-ਨਾਲ ਤਿੰਨ ਸੂਬਿਆਂ ‘ਚ ਰਾਜਪਾਲ ਵੀ ਬਦਲ ਸਕਦੀ ਹੈ। ਜੰਮੂ-ਕਸ਼ਮੀਰ ਦੀ ਸਿਆਸਤ ‘ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦਾ ਨਾਂ ਚਰਚਾ ‘ਚ ਹੈ।

2020 ‘ਚ ਰਾਜਪਾਲ ਬਣੇ ਮਨੋਜ ਸਿਨਹਾ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਜ਼ਿੰਮੇਵਾਰੀ ਸੌਂਪ ਸਕਦੀ ਹੈ। ਹਾਲਾਂਕਿ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਮਹਾਰਾਸ਼ਟਰ ਦਾ ਰਾਜਪਾਲ ਬਣਨ ‘ਤੇ ਵੀ ਚਰਚਾ ਸ਼ੁਰੂ ਹੋਈ ਸੀ ਪਰ ਬਾਅਦ ‘ਚ ਕੈਪਟਨ ਅਮਰਿੰਦਰ ਸਿੰਘ ਨੇ ਚਰਚਾ ਨੂੰ ਖਾਰਜ ਕਰ ਦਿੱਤਾ ਸੀ |

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 81 ਸਾਲ ਦੇ ਹੋ ਗਏ ਹਨ। ਉਹ ਕਾਂਗਰਸ ਛੱਡਣ ਤੋਂ ਬਾਅਦ ਬਣਾਈ ਗਈ ਖੇਤਰੀ ਪਾਰਟੀ ਨੂੰ ਭੰਗ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਮੋਦੀ ਸਰਕਾਰ ਲੋਕ ਸਭਾ ਚੋਣਾਂ ‘ਚ ਉਤਰਨ ਤੋਂ ਪਹਿਲਾਂ ਦੋ-ਤਿੰਨ ਰਾਜਪਾਲਾਂ ਨੂੰ ਹਟਾਉਣ ‘ਤੇ ਵੀ ਵਿਚਾਰ ਕਰ ਰਹੀ ਹੈ। ਜਿਸ ਵਿੱਚ ਜੰਮੂ-ਕਸ਼ਮੀਰ ਦੇ ਨਾਲ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਵੀ ਵਿਚਾਰ ਅਧੀਨ ਹਨ।

ਪੰਜਾਬ ‘ਚ ਭਾਜਪਾ ਨੇ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਭਾਜਪਾ ਉਨ੍ਹਾਂ ਆਗੂਆਂ ‘ਤੇ ਵੀ ਵਿਸ਼ਵਾਸ ਜਤਾਈ ਜਾ ਰਹੀ ਹੈ ਜੋ ਲੋਕ ਸਭਾ ਸੀਟਾਂ ਹਾਸਲ ਕਰਨ ਲਈ ਪੰਜਾਬ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ।

Exit mobile version