June 30, 2024 9:33 pm

ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਜਿੱਤਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ 15 ਅਕਤੂਬਰ 2022: ਭਾਰਤ ਨੇ ਸ਼੍ਰੀਲੰਕਾ ਨੂੰ ਇਕਤਰਫਾ ਮੈਚ ‘ਚ 8 ਵਿਕਟਾਂ ਨਾਲ ਹਰਾ ਕੇ 8 ਸੈਸ਼ਨਾਂ ‘ਚ 7ਵੀਂ ਵਾਰ ਮਹਿਲਾ ਏਸ਼ੀਆ ਕੱਪ ਜਿੱਤ ਲਿਆ ਹੈ। ਪਿਛਲੇ 14 ਸਾਲਾਂ ‘ਚ ਪਹਿਲੀ ਵਾਰ ਫਾਈਨਲ ਖੇਡ ਰਹੀ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ, ਪਰ ਭਾਰਤੀ ਗੇਂਦਬਾਜ਼ੀ ਨੇ ਸ੍ਰੀਲੰਕਾ ਦੀ ਇੱਕ ਨਾ ਚਲਣ ਦਿੱਤੀ ‘ਤੇ ਫਾਈਨਲ ਵਿਚ ਹਰਾ ਕੇ ਖ਼ਿਤਾਬ ਆਪਣੇ ਨਾਂ ਕਰ ਲਿਆ । ਇਸ ਮੌਕੇ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਭਾਰਤੀ ਮਹਿਲਾ ਟੀਮ ਨੂੰ ਵਧਾਈ ਦਿੱਤੀ |

ਉਨ੍ਹਾਂ ਨੇ ਟਵੀਟ ਕਰਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਚੈਂਪੀਅਨਜ਼! ਸਾਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਦਾ 7ਵਾਂ ਖਿਤਾਬ ਜਿੱਤਣ ਲਈ ਬਹੁਤ-ਬਹੁਤ ਵਧਾਈਆਂ। ਇੱਕ ਪੂਰੀ ਤਰ੍ਹਾਂ ਹੱਕਦਾਰ ਜਿੱਤ, ਇਹ ਕੁੜੀਆਂ ਘਰ ਵਾਪਸ ਆਉਣ ਵਾਲੇ ਹਰ ਇੱਕ ਲਈ ਇੱਕ ਵੱਡੀ ਪ੍ਰੇਰਨਾ ਹਨ।

Indian women's cricket tea