MiG-21 fighter jet

ਕੈਪਟਨ ਅਮਰਿੰਦਰ ਸਿੰਘ ਵਲੋਂ ਲੜਾਕੂ ਜਹਾਜ਼ ਮਿਗ-21 ਹਾਦਸੇ ‘ਚ 2 ਪਾਇਲਟਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 29 ਜੁਲਾਈ 2022: ਬੀਤੀ ਰਾਤ ਰਾਜਸਥਾਨ ਦੇ ਬਾੜਮੇਰ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 (MiG-21 fighter jet)  ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਦੀ ਖ਼ਬਰ ਹੈ | ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਇਲਟਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ “ਭਾਰਤੀ ਹਵਾਈ ਸੈਨਾ ਦੇ ਮਿਗ-21 ਜੈੱਟ (MiG-21 fighter jet) ਦੇ 2 ਪਾਇਲਟਾਂ ਦੀ ਮੰਦਭਾਗੀ ਮੌਤ ਜੋ ਕਿ ਬਾੜਮੇਰ ਵਿੱਚ ਹਾਦਸਾਗ੍ਰਸਤ ਹੋ ਗਿਆ, ਤੋਂ ਦੁਖੀ ਹਾਂ। ਮੇਰੀ ਦਿਲੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ੇ।

ਇਸਦੇ ਨਾਲ ਹੀ ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਰੀੜ੍ਹ ਦੀ ਹੱਡੀ ਦੇ ਸਫਲ ਅਪ੍ਰੇਸ਼ਨ ਤੋ ਬਾਅਦ ਭਾਰਤ ਵਾਪਸ ਪਰਤੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ |

Captain Amarinder Singh

Scroll to Top