Site icon TheUnmute.com

ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

Birdwinder Singh

ਚੰਡੀਗੜ੍ਹ 30 ਜੂਨ 2023:ਪੰਜਾਬ ਦੀ ਸਿਆਸਤ ਨੂੰ ਅੱਜ ਵੱਡਾ ਘਾਟਾ ਪਿਆ ਹੈ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ 74 ਵਰ੍ਹਿਆਂ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ | ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਉਨ੍ਹਾਂ ਕਿਹਾ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਆਪਣੀ ਡੂੰਘੀ ਜਾਣਕਾਰੀ, ਉਸਦੀ ਨਿਮਰਤਾ ਅਤੇ ਨਿਰਸਵਾਰਥ ਸੇਵਾ ਲਈ ਜਾਣੇ ਜਾਂਦੇ ਸਨ। ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ |

Exit mobile version