ਚੰਡੀਗੜ੍ਹ 15 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਾਕਾਤ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ ਹੈ ।
ਇਸ ਦੌਰਾਨ ਸਰਹੱਦ ਪਾਰ ਤੋਂ ਲਗਾਤਾਰ ਡਰੋਨ ਆਉਣ ਦੀਆਂ ਘਟਨਾਵਾਂ ਅਤੇ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਦੇ ਮੁੱਦੇ ‘ਤੇ ਚਰਚਾ ਕੀਤੀ ਗਈ ਹੈ । ਭਾਵੇਂ ਅਮਰਿੰਦਰ ਸਿੰਘ ਨੇ ਇਹ ਕਹਿ ਕੇ ਕੁਝ ਗੱਲਾਂ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ, ਪਰ ਅੰਮ੍ਰਿਤਪਾਲ ਸਿੰਘ ਬਾਰੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।