ਨਵੀਂ ਦਿੱਲੀ, 20 ਫਰਵਰੀ 2024: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ ਬੈਠਕ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਛੇਤੀ ਹੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।
ਅਕਤੂਬਰ 27, 2026 12:18 ਬਾਃ ਦੁਃ




