Chief Minister Capt Amarinder Singh today gave green signal to bring a new bill in the Cabinet

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ 19 ਸਤੰਬਰ ਨੂੰ ਭਾਜਪਾ ‘ਚ ਹੋਵੇਗਾ ਰਲੇਵਾਂ

ਚੰਡੀਗੜ੍ਹ 16 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਦਾ ਭਾਜਪਾ ਵਿੱਚ ਰਲੇਵਾਂ ਕਰਨ ਦੀ ਤਿਆਰੀ ਵਿਚ ਹੈ | ਇਸਦੇ ਨਾਲ ਹੀ 19 ਸਤੰਬਰ ਨੂੰ ਦਿੱਲੀ ਸਥਿਤ ਭਾਜਪਾ ਦਫ਼ਤਰ ਵਿਖੇ ਕੌਮੀ ਪ੍ਰਧਾਨ ਜੇ.ਪੀ ਨੱਡਾ ਦੀ ਹਾਜ਼ਰੀ ਵਿੱਚ ਕੈਪਟਨ ਅਮਰਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਦਾ ਐਲਾਨ ਕਰਨਗੇ | ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ |

ਪ੍ਰਾਪਤ ਜਾਣਕਾਰੀ ਮੁਤਾਬਕ ਕਈ ਸਾਬਕਾ ਵਿਧਾਇਕਾਂ ਤੋਂ ਇਲਾਵਾ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ, ਪੁੱਤਰ ਰਣਇੰਦਰ ਸਿੰਘ ਅਤੇ ਪੋਤਾ ਨਿਰਵਾਨ ਸਿੰਘ ਨੂੰ ਵੀ 19 ਸਤੰਬਰ ਨੂੰ ਰਲੇਵੇਂ ਤੋਂ ਬਾਅਦ ਉਹ ਪਟਿਆਲਾ ਵਿੱਚ ਇੱਕ ਸਮਾਗਮ ਦੌਰਾਨ ਪੀ.ਐੱਸ.ਸੀ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣਗੇ।

ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਅਮਰਿੰਦਰ ਸਿੰਘ (Captain Amarinder Singh) ਦੀ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਨੇ ਗਠਜੋੜ ਕਰਕੇ ਚੋਣਾਂ ਲੜੀਆਂ ਸਨ | ਪਰ ਇਨ੍ਹਾਂ ਚੋਣਾਂ ਵਿਚ ਕੈਪਟਨ ਖੁਦ ਦੀ ਸੀਟ ਵੀ ਨਹੀਂ ਬਚਾ ਸਕੇ ਸਨ | ਕੈਪਟਨ ਅਮਰਿੰਦਰ ਸਿੰਘ ਅਮਰਿੰਦਰ ਸਿੰਘ ਕਾਫੀ ਸਮੇਂ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਦੇ ਰਹੇ ਹਨ | ਉਨ੍ਹਾਂ ਦਾ ਕਹਿਣਾ ਸੀ ਇਹ ਮੁਲਾਕਤਾਂ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਕੀਤੀ ਜਾ ਰਹੀਆਂ ਹਨ |

Scroll to Top