ਚੰਡੀਗੜ੍ਹ, 03 ਫਰਵਰੀ 2022: ਪੰਜਾਬ ਕਾਂਗਰਸ (Congress Party) ਨੇ ਕੈਪਟਨ ਪਰਿਵਾਰ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ (Preneet Kaur) ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਕਾਂਗਰਸ ਨੇ ਇਹ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ‘ਤੇ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰਨ ‘ਤੇ AICC ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਸਾਨੂੰ ਪ੍ਰਨੀਤ ਕੌਰ ਖਿਲਾਫ ਸ਼ਿਕਾਇਤਾਂ ਮਿਲ ਰਹੀਆਂ ਸਨ। ਉਹ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੀ ਸੀ | ਜੇਕਰ ਉਹ ਤਿੰਨ ਦਿਨਾਂ ਤੱਕ ਜਵਾਬ ਨਹੀਂ ਦਿੰਦੀ ਤਾਂ ਬਰਖਾਸਤਗੀ ਨੂੰ ਪੱਕਾ ਕਰ ਦਿੱਤਾ ਜਾਵੇਗਾ | ਅਸੀਂ ਉਨ੍ਹਾਂ ਨੂੰ ਕਈ ਮੌਕੇ ਦਿੱਤੇ ਪਰ ਉਹ ਕਾਂਗਰਸ ਦੇ ਪ੍ਰੋਗਰਾਮਾਂ ਵਿੱਚ ਨਹੀਂ ਆ ਰਹੀ ਸੀ ਅਤੇ ਪਾਰਟੀ ਵਿਰੋਧੀ ਚੱਲ ਰਹੀ ਸੀ।