July 3, 2024 3:30 am
ਵਿਧਾਨ ਸਭਾ ਚੋਣਾਂ

ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਨੂੰ ਲੈ ਕੇ ਕੈਪਟਨ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 25 ਨਵੰਬਰ 2021 :

ਇਸ ਸਮੇਂ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ, ਕਿ ਚੋਣਾਂ ਦੇ ਲਈ ਭਾਜਪਾ ਦਾ ਪ੍ਰਚਾਰ ਕਰਨਗੇ | ਵਿਰੋਧੀਆਂ ਵੱਲੋਂ ਲੰਬੇ ਸਮੇਂ ਤੋਂ ਹੀ ਕੈਪਟਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਜੋ ਕਿ ਸੱਚ ਹੁੰਦੀਆਂ ਜਾਪ ਰਹੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਬਿਆਨ ਦਿੱਤਾ ਗਿਆ ਕਿ ਮੈਂ ਸਿੱਖ ਬਹੁਗਿਣਤੀ ਵਾਲੇ ਇਲਾਕਿਆਂ ਵਿੱਚ ਭਾਜਪਾ ਲਈ ਪ੍ਰਚਾਰ ਕਰਾਂਗਾ। ਉਨ੍ਹਾਂ ਇਹ ਵੀ ਕਿਹਾ ਕਿ ਪੀ.ਐੱਮ. ਮੋਦੀ ਮੇਰੇ ਲਈ ਪ੍ਰਚਾਰ ਕਰਨਗੇ। ਯੂ.ਪੀ. ਅਤੇ ਉੱਤਰਾਖੰਡ ਵਿੱਚ ਮੈਂ ਭਾਜਪਾ ਲਈ ਪ੍ਰਚਾਰ ਕਰਾਂਗਾ |