ਜ਼ੀਰਕਪੁਰ, 31 ਮਈ 2025: ਜ਼ੀਰਕਪੁਰ ਬੱਸ ਸਟੈਂਡ ਕੋਲ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਬੱਸ ਸਟੈਂਡ ਦੇ ਉੱਪਰ ਸਥਿਤ ਅੰਬਾਲਾ-ਚੰਡੀਗੜ੍ਹ ਫਲਾਈਓਵਰ ‘ਤੇ ਰਾਤ 8 ਵਜੇ ਦੇ ਕਰੀਬ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ‘ਚ ਇੱਕ ਪਿਕਅੱਪ 407 ਟਰੱਕ ਅਤੇ ਇੱਕ ਕੀਆ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ‘ਚ ਚਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਚਸ਼ਮਦੀਦਾਂ ਮੁਤਾਬਕ ਪਿਕਅੱਪ ਡਰਾਈਵਰ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਂਦੇ ਹੋਏ ਡਿਵਾਈਡਰ ਪਾਰ ਕਰ ਗਿਆ ਅਤੇ ਸਾਹਮਣੇ ਤੋਂ ਆ ਰਹੀ ਕੀਆ ਕਾਰ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੀਆ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ‘ਚ ਸਵਾਰ ਸਾਰੇ ਚਾਰੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਦੀ ਮੱਦਦ ਨਾਲ ਜ਼ਖਮੀਆਂ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਜ਼ਖਮੀਆਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਹੈ।
ਹਾਦਸੇ ਤੋਂ ਬਾਅਦ ਅੰਬਾਲਾ-ਚੰਡੀਗੜ੍ਹ ਫਲਾਈਓਵਰ ‘ਤੇ ਲੰਮਾ ਜਾਮ ਲੱਗ ਗਿਆ। ਟ੍ਰੈਫਿਕ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਹਾਦਸਾ ਪਿਕਅੱਪ ਡਰਾਈਵਰ ਦੀ ਗਲਤੀ ਕਾਰਨ ਹੋਇਆ ਹੈ।
Read More: Jalandhar News: ਕੈਂਟਰ ਹਾਦਸੇ ਦਾ ਸ਼ਿਕਾਰ, ਫਲਾਈਓਵਰ ਤੋਂ ਹੇਠਾਂ ਲਟਕਿਆ